ਮੋਗਾ (ਆਜ਼ਾਦ) : ਨਸ਼ੇ ਵਾਲੇ ਪਦਾਰਥਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਨੇ ਦੱਸਿਆ ਕਿ ਜਦ ਥਾਣੇਦਾਰ ਭਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਮਹਿਲ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਬਲਦੇਵ ਸਿੰਘ ਨਿਵਾਸੀ ਪਿੰਡ ਤਲਵੰਡੀ ਨੌਂ ਬਹਾਰ ਚਿੱਟੇ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਖਿਲਾਫ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਥਾਣੇਦਾਰ ਭਲਵਿੰਦਰ ਸਿੰਘ ਵੱਲੋਂ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਇਸ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਦੇਰ ਰਾਤ ਲੋਹਗੜ੍ਹ ਰੋਡ ਧਰਮਕੋਟ ਕੋਲ ਪੁਲਸ ਪਾਰਟੀ ਸਮੇਤ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਜਦ ਮਹਿਲਾ ਪੁਲਸ ਮੁਲਾਜ਼ਮ ਨੇ ਅਮਨਪ੍ਰੀਤ ਕੌਰ ਨਿਵਾਸੀ ਲੋਹਗੜ੍ਹ ਰੋਡ ਧਰਮਕੋਟ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਦੇ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਦੋਸ਼ੀ ਮਹਿਲਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪੁਲਸ ਨੇ ਗ੍ਰਿਫ਼ਤਾਰ ਕੀਤਾ 7 ਜਨਾਨੀਆਂ ਦਾ ਖ਼ਤਰਨਾਕ ਗਿਰੋਹ, ਕਰਤੂਤਾਂ ਜਾਣ ਨਹੀਂ ਹੋਵੇਗਾ ਯਕੀਨ
NEXT STORY