ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦਕਿ ਇਕ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਦ ਥਾਣੇਦਾਰ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਦਾਣਾ ਮੰਡੀ ਜਨੇਰ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਪ੍ਰੀਤਮ ਸਿੰਘ ਨਿਵਾਸੀ ਪਿੰਡ ਜਨੇਰ ਨੂੰ ਕਾਬੂ ਕਰਕੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਕਤ ਮਾਮਲੇ ਵਿਚ ਪੁੱਛ-ਗਿੱਛ ਤੋਂ ਬਾਅਦ ਅਮਨਪ੍ਰੀਤ ਸਿੰਘ ਨਿਵਾਸੀ ਪਿੰਡ ਜਨੇਰ ਨੂੰ ਨਾਮਜ਼ਦ ਕੀਤਾ ਗਿਆ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਬਿੰਦਰਪਾਲ ਕੌਰ ਪਿੰਡ ਚੰਨੂੰਵਾਲਾ-ਰਾਜਿਆਣਾ ਦੇ ਕੋਲ ਪੁਲਸ ਪਾਰਟੀ ਸਮੇਤ ਜਾ ਰਹੀ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਅੰਗਰੇਜ਼ ਸਿੰਘ ਉਰਫ਼ ਟੱਲਾ ਨਿਵਾਸੀ ਪਿੰਡ ਸੰਗਤਪੁਰਾ ਅਤੇ ਗੁਰਸੇਵਕ ਸਿੰਘ ਨਿਵਾਸੀ ਪਿੰਡ ਵਾਂਦਰ ਨੂੰ ਕਾਬੂ ਕਰਕੇ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕਥਿਤ ਦੋਸ਼ੀਆਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਹੁਣ ਬਠਿੰਡੇ ਤੋਂ ਸਿੱਧੇ ਚੰਡੀਗੜ੍ਹ ਜਾ ਸਕੇਗੀ ਟ੍ਰੇਨ, ਮਿਲੀ ਮਨਜ਼ੂਰੀ
NEXT STORY