ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁੱਖ ਅਫਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਬਹਾਦਰ ਵਾਲਾ ਦੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਜੰਟ ਸਿੰਘ ਉਰਫ ਜੰਟਾ ਨਿਵਾਸੀ ਫਤਿਹਗੜ੍ਹ ਪੰਜਤੂਰ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪਿੰਡ ਮਹੇਸ਼ਰੀ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਐਕਟਿਵਾ ਸਕੂਟਰੀ ਸਵਾਰ ਸੰਦੀਪ ਕੌਰ ਅਤੇ ਉਸਦੇ ਪਤੀ ਅਮਰਜੀਤ ਸਿੰਘ ਉਰਫ ਕੁੰਦਨ ਬਾਬਾ ਨਿਵਾਸੀ ਮਹੇਸ਼ਰੀ ਨੂੰ ਰੋਕਿਆ, ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 120 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਨਵੀਂ ਦਾਣਾ ਮੰਡੀ ਮੋਗਾ ਦੇ ਗੇਟ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਰਵਿੰਦਰ ਸਿੰਘ ਉਰਫ ਸੋਨੂੰ ਨਿਵਾਸੀ ਲਾਲ ਸਿੰਘ ਰੋਡ ਮੋਗਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 70 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਚਾਰੋ ਕਥਿਤ ਦੋਸ਼ੀਆਂ ਦੇ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਚੋਰਾਂ ਤੇ ਲੁਟੇਰਿਆਂ ਦੇ ਹੌਂਸਲੇ ਬੁਲੰਦ, ਇਲੈਕਟੋਨਿਕ ਦੇ ਸ਼ੋਅਰੂਮ 'ਚੋਂ ਲੱਖਾਂ ਰੁਪਏ ਦਾ ਸਾਮਾਨ ਕੀਤਾ ਚੋਰੀ
NEXT STORY