ਮੋਗਾ (ਆਜ਼ਾਦ) : ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪ੍ਰਣਾਮ ਸਿੰਘ ਨਿਵਾਸੀ ਪਿੰਡ ਖੋਸਾ ਕੋਟਲਾ, ਸੁਖਚੈਨ ਸਿੰਘ ਉਰਫ ਚੇਤਾ ਨਿਵਾਸੀ ਪਿੰਡ ਫਤਹਿਗੜ੍ਹ ਕੋਰੋਟਾਨਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਅਤੇ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਨੇ ਗਸ਼ਤ ਦੌਰਾਨ ਲਵਜੀਤ ਸਿੰਘ ਉਰਫ ਲਵਲੀ ਨਿਵਾਸੀ ਪਿੰਡ ਦੁਸਾਂਝ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
ਕਾਂਗਰਸੀ ਆਗੂ ਨੂੰ ਘਰ ਅੰਦਰ ਵੜ ਕੇ ਗੋਲੀਆਂ ਮਾਰਨ ਵਾਲੇ ਸ਼ੂਟਰ ਗ੍ਰਿਫ਼ਤਾਰ
NEXT STORY