ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਗੋਬਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਕਿਸ਼ਨਪੁਰਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੀਰਜ ਨਿਵਾਸੀ ਧਰਮਕੋਟ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੋਟ ਈਸੇ ਦੇ ਹੌਲਦਾਰ ਯਾਦਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਚੈਨ ਸਿੰਘ ਉਰਫ ਸੁੱਖਾ ਅਤੇ ਹਰਪ੍ਰੀਤ ਸਿੰਘ ਉਰਫ ਲਾਡੀ ਦੋਨੋਂ ਨਿਵਾਸੀ ਪਿੰਡ ਕਾਦਰ ਵਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਨ ਕੁਮਾਰ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਲਖਵਿੰਦਰ ਸਿੰਘ ਉਰਫ ਐੱਮ.ਪੀ ਨਿਵਾਸੀ ਪਿੰਡ ਚੰਨੂੰ ਹਾਲ ਆਬਾਦ ਦਾਣਾ ਮੰਡੀ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜਮਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਇਲਾਜ ਦੌਰਾਨ ਮੌਤ
NEXT STORY