ਮੋਗਾ (ਆਜ਼ਾਦ) : ਹੈਰੋਇਨ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੋਗਾ ਪੁਲਸ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅਜੀਤਵਾਲ ਪੁਲਸ ਨੇ ਇਕ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੰਤੋਖ਼ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਰਾਤ ਸਮੇਂ ਟੀ ਪੁਆਇੰਟ ਨੱਥੂਵਾਲਾ ਜਦੀਦ ਦੇ ਕੋਲ ਜਾ ਰਹੇ ਸੀ ਤਾਂ ਸਾਡੇ ਨਾਲ ਮਹਿਲਾ ਪੁਲਸ ਮੁਲਾਜ਼ਮ ਵੀ ਸਨ।
ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਟੀਨਾ ਨਿਵਾਸੀ ਕਲਾਨੋਰ ਗੁਰਦਾਸਪੁਰ ਹਾਲ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਖ਼ਿਲਾਫ਼ ਐੱਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਜ਼ਮੀਨ ਵਿੱਕਰੀ ਮਾਮਲੇ ’ਚ ਲੱਖਾਂ ਦੀ ਠੱਗੀ, 3 ਵਿਰੁੱਧ ਮਾਮਲਾ ਦਰਜ
NEXT STORY