ਮੋਗਾ (ਆਜ਼ਾਦ) : ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਕੋਟ ਈਸੇ ਖਾਂ ਪੁਲਸ ਨੇ ਅਸਲੇ ਅਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਪੁਲਸ ਚੌੰਕੀ ਬਲਖੰਡੀ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦੇਰ ਰਾਤ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਦੀਪਕ ਨਿਵਾਸੀ ਜਾਲਾਲਾਬਾਦ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਨਿਵਾਸੀ ਚੀਮ ਰੋਡ ਕੋਟ ਈਸੇ ਖਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਪਿਸਟਲ 30 ਬੋਰ ਅਤੇ 12 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਇਲਾਵਾ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁੱਛ-ਗਿੱਛ ਤੋਂ ਬਾਅਦ ਦੋਵਾਂ ਕਥਿਤ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ ਤਾਂ ਕਿ ਪਤਾ ਲੱਗ ਸਕੇ ਕਿ ਉਕਤ ਨਾਜਾਇਜ਼ ਅਸਲਾ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸੀ ਅਤੇ ਇਸ ਦੇ ਇਲਾਵਾ ਹੈਰੋਇਨ ਕਿੱਥੇ ਸਪਲਾਈ ਕਰਨੀ ਸੀ?
ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਸੋਨੂੰ ਸੂਦ ਅਤੇ ਮਾਲਵਿਕਾ ਸੂਦ, PM ਮੋਦੀ ਨੂੰ ਲੈ ਕੇ ਆਖੀ ਵੱਡੀ ਗੱਲ
NEXT STORY