ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੋਗਾ ਪੁਲਸ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਦੋ ਔਰਤਾਂ ਸਮੇਤ 32 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਲਈ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। 427 ਗ੍ਰਾਮ ਹੈਰੋਇਨ, 490 ਨਸ਼ੀਲੀਆਂ ਗੋਲੀਆਂ, ਸ਼ਰਾਬ ਦੀਆਂ 11 ਬੋਤਲਾਂ ਅਤੇ ਇਕ ਆਲਟੋ ਕਾਰ ਵੀ ਬਰਾਮਦ ਕੀਤੀ ਗਈ।
ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
NEXT STORY