ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਬੁੱਘੀਪੁਰਾ ਤੋਂ ਮਿਹਨਤ ਮਜ਼ਦੂਰੀ ਕਰਨ ਆਏ ਜਸਪਾਲ ਸਿੰਘ (28) ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ, ਸਹਾਇਕ ਥਾਣੇਦਾਰ ਸਾਹਬ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਤੋਂ ਇਲਾਵਾ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਉਥੇ ਪੁੱਜੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਨਾਨਕਪੁਰਾ ਮੁਹੱਲਾ ਵਿਚ ਕਿਸੇ ਦੇ ਘਰ ਮਿਹਨਤ ਮਜ਼ਦੂਰੀ ਕਰਨ ਆਇਆ ਸੀ। ਜਦੋਂ ਉਹ ਆਪਣੇ ਸਾਥੀ ਨਾਲ ਪਿਸ਼ਾਬ ਕਰਨ ਲਈ ਗਿਆ ਤਾਂ ਅਚਾਨਕ ਉਥੇ ਡਿੱਗ ਪਿਆ ਅਤੇ ਉਸ ਨੇ ਦਮ ਤੋੜ ਦਿੱਤਾ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਮਾਜ ਸੇਵਾ ਸੁਸਾਇਟੀ ਮੋਗਾ ਨੂੰ ਜਾਣਕਾਰੀ ਦੇਣ ’ਤੇ ਉਹ ਆਪਣੀ ਟੀਮ ਨਾਲ ਉਥੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਾਹਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕੇਗਾ, ਜਾਂਚ ਜਾਰੀ ਹੈ।
ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰੇਗਾ ਪੁਲਸ ਪ੍ਰਸ਼ਾਸਨ, ਲੋਕਾਂ ਤੋਂ ਮੰਗਿਆ ਸਹਿਯੋਗ
NEXT STORY