ਮੋਗਾ (ਆਜ਼ਾਦ) : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਮੁਬਾਰਕਪੁਰ ਔਗੜ੍ਹ ਵਿਖੇ ਬੀਤੇ ਦਿਨ ਜ਼ਮੀਨ ਵਿਚ ਵੱਟ ਪਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਹਥਿਆਰਬੰਦ ਵਿਅਕਤੀਆਂ ਵੱਲੋਂ ਅਮਰਜੀਤ ਸਿੰਘ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ। ਇਸ ਸਬੰਧੀ ਕੋਟ ਈਸੇ ਖਾਂ ਪੁਲਸ ਵੱਲੋਂ ਕਥਿਤ ਮੁਲਜ਼ਮਾਂ ਜਸਪਰਮ ਸਿੰਘ, ਗੁਰਸੇਵਕ ਸਿੰਘ, ਸੁਖਵੀਰ ਸਿੰਘ, ਜੁਗਰਾਜ ਸਿੰਘ, ਰਾਜਵਿੰਦਰ ਸਿੰਘ ਉਰਫ਼ ਨਿੱਕਾ ਅਤੇ ਨਛੱਤਰ ਸਿੰਘ, ਸਾਰੇ ਵਾਸੀ ਪਿੰਡ ਮੁਬਾਰਕਪੁਰ ਔਗੜ੍ਹ, ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਦੇ ਕਾਬੂ ਆਉਣ ਦੀ ਸੰਭਾਵਨਾ ਹੈ।
ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
NEXT STORY