ਮੋਗਾ (ਕਸ਼ਿਸ਼) : ਪੰਚਾਇਤੀ ਚੋਣਾਂ ਦੀਆਂ ਫਾਈਲਾਂ ਰੱਦ ਹੋਣ ਦੇ ਰੋਸ ਵਜੋਂ ਡਿਪਟੀ ਕਮਿਸ਼ਨ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੀ ਜ਼ਿਲ੍ਹਾ ਉਪ ਪ੍ਰਧਾਨ ਮਾਲਵਿਕਾ ਸੂਦ ਵੱਲੋਂ ਵੱਡੀ ਗਿਣਤੀ ਸਮਰਥਨਾ ਨਾਲ ਧਰਨਾ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਮਲਵਿਕਾ ਸੂਦ ਨੇ ਕਿਹਾ ਕਿ ਇਹ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਨਜਾਇਜ ਪੰਚਾਂ ਅਤੇ ਸਰਪੰਚਾਂ ਦੀਆਂ ਫਾਈਲਾਂ ਰੱਦ ਕੀਤੀਆਂ ਗਈਆਂ ਹਨ। ਪਹਿਲਾਂ ਤਾਂ ਫਾਈਲਾਂ ਧੱਕੇ ਨਾਲ ਪਾੜ ਦਿੱਤੀਆਂ ਗਈਆਂ ਅਤੇ ਫਿਰ ਜੋ ਫਾਈਲਾਂ ਜਮਾਂ ਹੋਈਆਂ ਸਨ, ਉਨ੍ਹਾਂ ਨੂੰ ਰੱਦ ਕਰਵਾ ਦਿੱਤਾ ਗਿਆ ਜੋ ਕਿ ਸ਼ਰੇਆਮ ਧੱਕਾ ਕੀਤਾ ਗਿਆ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।
ਇਸ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਧੱਕਾ ਕੀਤਾ ਜਾ ਰਿਹਾ ਹੈ, ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਵੋਟਾਂ ਨੂੰ ਸਹੀ ਤਰੀਕੇ ਨਾਲ ਕਰਵਾਇਆ ਜਾਵੇ। ਉਨ੍ਹਾਂ ਵੱਲੋਂ ਚੋਣ ਕਮਿਸ਼ਨਰ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ।
ਪੰਜਾਬ 'ਚ ਹੋਣ ਜਾ ਰਹੀ ਸੀ ਵੱਡੀ ਡਕੈਤੀ! ਪੁਲਸ ਨੇ ਫੜ ਲਿਆ ਪੂਰਾ ਗਿਰੋਹ
NEXT STORY