ਮੋਗਾ, (ਆਜ਼ਾਦ) : ਬੀਤੇ ਦਿਨ ਮੋਗਾ ਤੋਂ ਥੋੜ੍ਹੀ ਦੂਰ ਪਿੰਡ ਲੰਡੇਕੇ ਨੇੜੇ 2 ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਗੁਰਸੇਵਕ ਸਿੰਘ (36) ਵਾਸੀ ਗੁਰੂ ਰਾਮਦਾਸ ਨਗਰ, ਮੋਗਾ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਉਸ ਦੇ ਮੋਟਰਸਾਈਕਲ ਦੀ ਇੱਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕਰਨ ਉਪਰੰਤ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
NEXT STORY