ਮੋਗਾ (ਆਜ਼ਾਦ)-ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸਿਵਲ ਹਸਪਤਾਲ ਮੋਗਾ ਦੇ ਮਾਈਨਰ ਓ.ਟੀ. ਵਿਚੋਂ ਸਰਿੰਜਾਂ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾ. ਬਜਰੰਗ ਲਾਲ ਸੈਣੀ ਵਾਸੀ ਸ਼ਕਰ, ਰਾਜਸਥਾਨ, ਹਾਲ ਵਾਸੀ ਜਵਾਹਰ ਨਗਰ, ਮੋਗਾ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਹ ਸਿਵਲ ਹਸਪਤਾਲ ਮੋਗਾ ਦੇ ਮਾਈਨਰ ਓ.ਟੀ. ਵਿਭਾਗ ਵਿਚ ਤਾਇਨਾਤ ਹਨ। ਉਨ੍ਹਾਂ ਦੀ ਨਿਗਰਾਨੀ ਹੇਠ ਪਏ ਸਾਮਾਨ ਵਿਚੋਂ ਇਕ ਅਣਪਛਾਤਾ ਨੌਜਵਾਨ ਸਰਿੰਜਾਂ ਚੋਰੀ ਕਰਕੇ ਭੱਜਣ ਲੱਗਾ। ਇਸ ’ਤੇ ਸੁਰੱਖਿਆ ਗਾਰਡ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ।
ਜਾਂਚ ਅਧਿਕਾਰੀ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਬਲਵੀਰ ਸਿੰਘ ਵਾਸੀ ਪਿੰਡ ਬਹੋਨਾ ਦੱਸਿਆ। ਪੁਲਸ ਨੇ ਉਸ ਕੋਲੋਂ ਚੋਰੀ ਕੀਤੀਆਂ 8 ਸਰਿੰਜਾਂ ਬਰਾਮਦ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁੱਛ-ਗਿੱਛ ਤੋਂ ਬਾਅਦ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
ਮੋਗਾ ਪੁਲਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਤਿੰਨ ਮੈਡੀਕਲ ਸਟੋਰ ਸੀਲ
NEXT STORY