ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਦੀ ਰਹਿਣ ਵਾਲੀ ਇਕ 17 ਸਾਲਾ ਨਾਬਾਲਗ ਲੜਕੀ ਨੂੰ ਉਸਦੇ ਕਥਿਤ ਪ੍ਰੇਮੀ ਵੱਲੋਂ ਹੋਰਨਾਂ ਨਾਲ ਕਥਿਤ ਮਿਲੀਭੁਗਤ ਕਰਕੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਵਰਗਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਮੁਲਜ਼ਮ ਗੁਰਪ੍ਰੀਤ ਸਿੰਘ ਉਸਦੇ ਪਿਤਾ ਕੁਲਦੀਪ ਸਿੰਘ, ਮਾਤਾ ਸੀਮਾ ਕੌਰ, ਬੁੱਗੀ ਸਿੰਘ ਉਸਦੀ ਪਤਨੀ ਸੋਮਾ ਬਾਈ ਅਤੇ ਗੁਰਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਕਿਸ਼ਨਪੁਰਾ ਕਲਾਂ ਪੁਲਸ ਚੌਂਕੀ ਦੇ ਇੰਚਾਰਜ ਥਾਣੇਦਾਰ ਜੈਪਾਲ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰ ਕੇ ਉਸਦੀ ਨਾਬਾਲਗ ਬੇਟੀ ਨੂੰ 18-19 ਜੂਨ ਦੀ ਰਾਤ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ, ਜਿਸ ਦਾ ਪਤਾ ਸਾਨੂੰ ਸਵੇਰੇ ਲੱਗਾ। ਅਸੀਂ ਆਪਣੀ ਲੜਕੀ ਦੀ ਬਹੁਤ ਤਲਾਸ਼ ਕੀਤੀ ਪਰ ਕੋਈ ਸੁਰਾਗ ਨਾ ਮਿਲਣ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੀ ਅਤੇ ਲੜਕੇ ਦੇ ਲੁਕਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੇ ਹਨ, ਜਲਦੀ ਹੀ ਉਨ੍ਹਾਂ ਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਬੰਬੀਹਾ ਪਿੰਡ ਵਿਚ ਗੋਲ਼ੀਆਂ ਚੱਲਣ ਦੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਅਸਲ ਸੱਚ
NEXT STORY