ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ । ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ ਦੱਸਿਆ ਜਦੋਂ ਥਾਣਾ ਚੜਿੱਕ ਦੇ ਮੁੱਖ ਅਫਸਰ ਗੁਰਪਾਲ ਸਿੰਘ ਪੁਲਸ ਪਾਰਟੀ ਸਹਿਤ ਇਲਾਕੇ 'ਚ ਗਸ਼ਤ ਕਰਦੇ ਹੋਏ ਟੀ- ਪੁਆਇੰਟ ਸੰਧੂਆਂ ਵਾਲਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਅਮਿਤ ਕੁਮਾਰ ਉਰਫ ਬਾਬੂ ਨਿਵਾਸੀ ਰਾਮ ਨਗਰ, ਲਾਲ ਸਿੰਘ ਰੋਡ ਮੋਗਾ ਨੂੰ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ 'ਚ ਕਾਬੂ ਕੀਤਾ। ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੁਲ ਨਹਿਰ ਲਲਿਹਾਂਦੀ ਦੇ ਕੋਲ ਜਗਦੀਪ ਸਿੰਘ ਨਿਵਾਸੀ ਪਿੰਡ ਦਬੂਲੀਆ ਕਪੂਰਥਲਾ ਨੂੰ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ 'ਚ ਕਾਬੂ ਕੀਤਾ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਗਸਤ ਦੌਰਾਨ ਆਕਾਸ਼ਦੀਪ ਸਿੰਘ ਉਰਫ ਆਕਾਸ਼ ਨਿਵਾਸੀ ਫਤਿਹਗੜ੍ਹ ਪੰਜਤੂਰ ਨੂੰ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ ਵਿਚ ਕਾਬੂ ਕੀਤਾ।
ਥਾਣਾ ਬਾਘਾਪੁਰਾ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਦੇਵ ਸਿੰਘ ਉਰਫ ਗੱਗਾ ਨਿਵਾਸੀ ਮੁਗਲੂ ਪਤੀ ਬਾਘਾ ਪੁਰਾਣਾ ਨੂੰ ਨਸ਼ੇ ਦਾ ਸੇਵਨ ਕਰਨ ਦੇ ਮਾਮਲੇ 'ਚ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਪੁਲਸ ਪਾਰਟੀ ਸਹਿਤ ਗਸਤ ਦੌਰਾਨ ਨਸ਼ੇ ਦਾ ਸੇਵਨ ਕਰਦਿਆਂ ਬਿੱਟੂ ਸਿੰਘ ਉਰਫ ਪ੍ਰੀਤ ਅਤੇ ਸਤਨਾਮ ਸਿੰਘ ਉਰਫ ਵਿੱਕੀ ਨਿਵਾਸੀ ਬੁਰਜ ਦੁੱਨਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਪਨੀ ਬਰਾਮਦ ਕੀਤੀ। ਸਾਰੇ ਮੁਲਜ਼ਮਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ।
ਪਟਾਕੇ ਚਲਾਉਣ ਤੋਂ ਰੋਕਣ 'ਤੇ ਪੈ ਗਿਆ ਰੌਲਾ! ਬੰਦੇ ਦੀ ਲੱਤ 'ਚ ਮਾਰ'ਤੀ ਗੋਲੀ
NEXT STORY