ਮੋਗਾ (ਆਜ਼ਾਦ) : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਸ ਨੇ ਹੈਰੋਇਨ ਅਤੇ ਸ਼ਰਾਬ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਮੁਨੀਸ਼ ਕੁਮਾਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਪਿੰਡ ਘੱਲ ਕਲਾਂ ਦੇ ਕੋਲ ਜਾ ਰਹੇ ਸੀ ਤਾਂ ਗੁਰਤੇਜ ਸਿੰਘ ਉਰਫ ਤੇਜਾ ਨਿਵਾਸੀ ਪਿੰਡ ਧੱਲੇਕੇ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਹੌਲਦਾਰ ਯਾਦਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਬਲਕਾਰ ਸਿੰਘ ਉਰਫ ਕਾਲਾ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਮਹਿਣਾ ਦੇ ਹੌਲਦਾਰ ਸਚਿਨ ਕੁਮਾਰ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਲਵਪ੍ਰੀਤ ਸਿੰਘ ਉਰਫ ਮਨੀ ਨਿਵਾਸੀ ਪਿੰਡ ਤਲਵੰਡੀ ਭੰਗੇਰੀਆ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਾਰੇ ਕਥਿਤ ਮੁਲਜਮਾਂ ਦੇ ਖ਼ਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਸੁਖਵਿੰਦਰ ਸਿੰਘ ੳਰਫ ਗੋਰਾ ਨਿਵਾਸੀ ਪਿੰਡ ਚੋਟੀਆਂ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਿਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਸਾਰਾ ਦਿਨ...
NEXT STORY