ਮੋਗਾ (ਆਜ਼ਾਦ) : ਥਾਣਾ ਸਿਟੀ ਮੋਗਾ ਪੁਲਸ ਵੱਲੋਂ ਦੋ ਕਥਿਤ ਸਮੱਗਲਰਾਂ ਨੂੰ ਸਕੂਟੀ ਸਮੇਤ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਨ ਕੁਮਾਰ ਨੇ ਦੱਸਿਆ ਜਦੋਂ ਥਾਣੇਦਾਰ ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੇਰ ਸ਼ਾਮ ਨਹਿਰ ਦੀ ਪਟੜੀ ਮੋਗਾ ਤੋਂ ਲੁਹਾਰਾ ਰੋਡ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਧਾਰ ਤੇ ਉਨ੍ਹਾਂ ਨੇ ਇਕ ਐਕਟਿਵਾ ਸਵਾਰ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਗੁਮਾਨਪੁਰਾ ਘਰਿੰਡਾ ਅਤੇ ਆਕਾਸ਼ਦੀਪ ਸਿੰਘ ਉਰਫ ਰੈਂਬੋ ਨਿਵਾਸੀ ਕੋਟ ਖਾਲਸਾ ਮੁਹੱਲਾ ਗੁਰੂ ਨਾਨਕਪੁਰਾ ਅੰਮ੍ਰਿਤਸਰ ਨੂੰ ਰੋਕਿਆ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੋਨਾਂ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਮੋਗਾ ਵਿਚ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਅੱਜ ਕਥਿਤ ਮੁਲਜ਼ਮਾਂ ਨੂੰ ਪੁੱਛਗਿੱਛ ਤੋਂ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਇਹ ਜਾਨਣ ਦਾ ਯਤਨ ਕਰ ਰਹੀ ਹੈ ਕਿ ਉਕਤ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਤੇ ਕਿੱਥੇ ਸਪਲਾਈ ਕਰਨੀ ਸੀ।
ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
NEXT STORY