ਮੋਗਾ (ਆਜ਼ਾਦ) : ਪੁਲਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਵ੍ਹੀਕਲ ਚੋਰੀਆਂ ਕਰਨ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਹੰਸ ਰਾਜ ਉਰਫ ਰਵੀ ਨਿਵਾਸੀ ਪਿੰਡ ਲੋਪੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਹੰਸ ਰਾਜ ਉਰਫ ਰਵੀ ਚੋਰੀਆਂ ਕਰਨ ਦਾ ਆਦੀ ਹੈ ਅਤੇ ਅੱਜ ਵੀ ਉਹ ਚੋਰੀ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਿਲਾਸਪੁਰ ਏਰੀਏ ਵਿਚ ਘੁੰਮ ਰਿਹਾ ਹੈ, ਜਿਸ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
NEXT STORY