ਮੋਗਾ (ਆਜ਼ਾਦ) : ਥਾਣਾ ਐੱਨ. ਆਰ. ਆਈ. ਮੋਗਾ ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਸ਼ਾਮਲ ਕਥਿਤ ਮੁਲਜ਼ਮ ਜੋ ਪੁਲਸ ਦੇ ਹੱਥ ਨਹੀਂ ਲੱਗੇ, ਉਨ੍ਹਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਧੋਖਾਦੇਹੀ ਮਾਮਲੇ ਵਿਚ ਸ਼ਾਮਲ ਇਕ ਕਥਿਤ ਮੁਲਜ਼ਮ ਰਣਜੀਤ ਸਿੰਘ ਨਿਵਾਸੀ ਪਿੰਡ ਵੱਡਾ ਘਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਥਾਣਾ ਐੱਨ. ਆਰ. ਆਈ. ਨੇ ਕਿਹਾ ਕਿ ਥਾਣਾ ਮੁਖੀ ਰਮਨਦੀਪ ਕੌਰ ਨੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ, ਸਹਾਇਕ ਥਾਣੇਦਾਰ ਜਸਪਾਲ ਸਿੰਘ, ਸਹਾਇਕ ਥਾਣੇਦਾਰ ਕਾਬਲ ਸਿੰਘ, ਹੌਲਦਾਰ ਸੁਦਾਮਾ ਪੁਰੀ, ਹਰਭਜਨ ਸਿੰਘ, ਸੰਦੀਪ ਸਿੰਘ ਅਤੇ ਮੁੱਖ ਮੁਣਸ਼ੀ ਨਿਰਮਲ ਸਿੰਘ ਨਾਲ ਗੁਪਤ ਸੂਚਨਾ ਦੇ ਆਧਾਰ ’ਤੇ ਕਥਿਤ ਮੁਲਜ਼ਮ ਰਣਜੀਤ ਸਿੰਘ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਖ਼ਿਲਾਫ 14 ਜੂਨ 2024 ਨੂੰ ਧੋਖਾਦੇਹੀ ਅਤੇ ਇਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਹੋਇਆ ਸੀ, ਉਸ ਨੇ ਗੈਰ ਕਾਨੂੰਨੀ ਢੰਗ ਨਾਲ ਅਣ-ਅਧਿਕਾਰਤ ਟਰੈਵਲ ਏਜੰਟਾਂ ਰਾਹੀਂ ਔਰਤਾਂ ਨੂੰ ਵਿਦੇਸ਼ ਭੇਜਿਆ ਸੀ, ਜਿਸ ’ਤੇ ਉਕਤ ਮਾਮਲਾ ਦਰਜ ਹੋਇਆ ਸੀ। ਕਥਿਤ ਮੁਲਜ਼ਮ ਪੁਲਸ ਦੇ ਕਾਬੂ ਨਹੀਂ ਸੀ ਆ ਰਿਹਾ, ਜਿਸ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਉਸ ਦੇ ਛੁਪਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਨੂੰ ਬੀਤੇ ਦਿਨ ਕਾਬੂ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।
ਪੰਜਾਬ ਵਿਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
NEXT STORY