ਮੋਗਾ (ਆਜ਼ਾਦ) : ਮੋਗਾ ਜ਼ਿਲੇ ਦੇ ਪਿੰਡ ਚੜਿੱਕ ਵਿਖੇ ਪੁਰਾਣੀ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਵਲੋਂ ਘਰ ਵਿਚ ਦਾਖਲ ਹੋ ਕੇ ਮਹਿਕਪ੍ਰੀਤ ਸਿੰਘ ਅਤੇ ਉਸ ਦੇ ਮਾਤਾ-ਪਿਤਾ ਨੂੰ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਵਲੋਂ ਕਥਿਤ ਮੁਲਜ਼ਮਾਂ ਅਰਸ਼ਦੀਪ ਸਿੰਘ ਉਰਫ ਅਰਸ ਨਿਵਾਸੀ ਚੜਿੱਕ, ਮਨਪ੍ਰੀਤ ਸਿੰਘ ਨਿਵਾਸੀ ਬੁੱਗੀਪੁਰਾ, ਜੈਦੀਪ ਸਿੰਘ ਨਿਵਾਸੀ ਪਿੰਡ ਧੂੜਕੋਟ ਅਤੇ ਦੋ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਮਹਿਕਪ੍ਰੀਤ ਸਿੰਘ ਨੇ ਕਿਹਾ ਕਿ ਕਰੀਬ 2 ਮਹੀਨੇ ਪਹਿਲਾਂ ਸਾਡੀ ਦੋਨਾਂ ਧਿਰਾਂ ਵਿਚਕਾਰ ਲੜਾਈ ਝਗੜਾ ਹੋਇਆ ਸੀ, ਜਿਸ ਕਾਰਨ ਕਥਿਤ ਮੁਲਜ਼ਮ ਸਾਡੇ ਨਾਲ ਰੰਜਿਸ਼ ਰੱਖਦੇ ਆ ਰਹੇ ਸਨ।
ਇਸੇ ਰੰਜਿਸ਼ ਕਾਰਨ ਉਨ੍ਹਾਂ ਨੇ ਬਾਅਦ ਦੁਪਹਿਰ ਦਿਨ-ਦਿਹਾੜੇ ਸਾਡੇ ਘਰ ਅੰਦਰ ਦਾਖਲ ਹੋ ਕੇ ਹਮਲਾ ਕੀਤਾ ਅਤੇ ਮੇਰੇ ਇਲਾਵਾ ਮੇਰੇ ਮਾਤਾ-ਪਿਤਾ ਦੀ ਕੁੱਟ-ਮਾਰ ਕੀਤੀ ਗਈ, ਜਿਸ ’ਤੇ ਸਾਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਸ ਨੂੰ ਮਿਲੀ ਸਫਲਤਾ, ਹੈਰੋਇਨ ਸਮੇਤ 4 ਸਮੱਗਲਰ ਕਾਬੂ
NEXT STORY