ਮੋਗਾ (ਆਜ਼ਾਦ) : ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੋਗਾ ਪੁਲਸ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਨੇ ਲੱਖਾਂ ਰੁਪਏ ਦੀ ਅਫ਼ੀਮ ਸਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਤਿਨਾਮ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਬੱਸ ਅੱਡੇ ਨੇੜੇ ਉਨ੍ਹਾਂ ਸ਼ੱਕ ਦੇ ਆਧਾਰ ’ਤੇ ਪ੍ਰਦੀਪ ਕੁਮਾਰ ਨਿਵਾਸੀ ਮਾਹਲਾ ਖੁਰਦ ਨੂੰ ਰੋਕਿਆ ਅਤੇ ਪੁੱਛ-ਗਿੱਛ ਦੌਰਾਨ ਪਤਾ ਲੱਗਾ ਕਿ ਉਹ ਅਫ਼ੀਮ ਸਮੱਗਲਿੰਗ ਦਾ ਧੰਦਾ ਕਰਦਾ ਹੈ।
ਪੁਲਸ ਵਲੋਂ ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਹੋਰ ਪੁੱਛ-ਗਿੱਛ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਉਕਤ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ।
ਬੱਚੇ ਨੂੰ ਸਕੂਲ ਛੱਡ ਕੇ ਆ ਰਿਹਾ ਸੀ ਘਰ, ਅਚਾਨਕ ਇੱਟਾਂ-ਰੋੜਿਆਂ ਨਾਲ ਹੋ ਗਿਆ ਹਮਲਾ, ਘਟਨਾ CCTV 'ਚ ਕੈਦ
NEXT STORY