ਬਾਘਾਪੁਰਾਣਾ (ਅਜੇ ਅਗਰਵਾਲ) : ਪਰਵਿੰਦਰ ਝੋਟਾ ਦਾ ਮਾਨਸਾ ਵਿਖੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ, ਭਾਰਤੀ ਕਿਸਾਨ ਯੂਨੀਅਨ ਖੋਸਾ, ਕਾਂਗਰਸ ਪਾਰਟੀ ਅਤੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਹੋਰ ਜਥੇਬੰਦੀਆਂ ਨੇ ਮੇਨ ਚੌਂਕ ਵਿਚ ਧਰਨਾ ਦਿੱਤਾ ਗਿਆ।
ਪੰਜਾਬ ਬੰਦ ਦੇ ਸੱਦੇ ਨੂੰ ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਸ਼ਹਿਰ ਵਿਚ ਸਿਰਫ ਮੈਡੀਕਲ ਸਟੋਰ, ਹਸਪਤਾਲ, ਐਂਬੂਲੈਂਸ ਅਤੇ ਜ਼ਰੂਰੀ ਸੇਵਾਵਾਂ ਜਾਰੀ ਰਹੀਆਂ। ਬਾਕੀ ਸਾਰੀਆਂ ਦੁਕਾਨਾਂ ਬੰਦ ਰਹਿਣ ਕਾਰਨ ਬਾਜ਼ਾਰਾਂ ਵਿਚ ਸੁੰਨ ਪਸਰੀ ਰਹੀ। ਬੰਦ ਦੇ ਸੱਦੇ ਕਾਰਨ ਸ਼ਹਿਰ ਦੀਆਂ ਵਪਾਰਕ ਗਤੀਵਿਧੀਆਂ ਠੱਪ ਰਹੀਆਂ।
ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ ਕੈਦ ਹੋਈ ਵਾਰਦਾਤ
NEXT STORY