ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਮੋਗਾ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਸ ਨੇ ਦੇਸੀ ਕੱਟੇ ਪਿਸਤੌਲ ਅਤੇ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਦੀ ਅਗਵਾਈ ਹੇਠ ਜਦੋਂ ਥਾਣੇਦਾਰ ਇਕਬਾਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਲਧਾਈਕੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਅਕਾਸ਼ਦੀਪ ਸਿੰਘ ਨਿਵਾਸੀ ਪਿੰਡ ਲਧਾਈਕੇ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਪਿਸਤੌਲ ਦੇਸੀ ਕੱਟਾ ਅਤੇ 3 ਕਾਰਤੂਸ ਜਿੰਦਾ ਬਰਾਮਦ ਕੀਤੇ ਗਏ, ਜਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਮਸ਼ੀਨ ਦੇ ਨਾਲ ਯੂ. ਪੀ. ਗਿਆ ਸੀ, ਜਿੱਥੋਂ ਉਕਤ ਕੱਟਾ ਪਿਸਤੌਲ ਲੈ ਕੇ ਆਇਆ ਦੱਸਿਆ ਜਾ ਰਿਹਾ ਹੈ, ਜਿਸ ਨੂੰ ਅੱਜ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ, ਜਾਂਚ ਜਾਰੀ ਹੈ।
ਨਿਊਜ਼ੀਲੈਂਡ ਛੱਡ ਪੱਕੇ ਤੌਰ 'ਤੇ ਪੰਜਾਬ ਆਈ ਇਹ ਮੁਟਿਆਰ, ਕਰ ਰਹੀ ਸ਼ਲਾਘਾਯੋਗ ਕੰਮ
NEXT STORY