ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਮੋਗਾ ਨੇ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਫਤਹਿਗੜ੍ਹ ਪੰਜਤੂਰ ਪੁਲਸ ਨੇ ਲੱਖਾਂ ਰੁਪਏ ਮੁੱਲ ਦੇ ਡੋਡੇ ਪੋਸਤ ਸਮੇਤ ਸਮੱਗਲਰ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜਸਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਫਤਹਿਗੜ੍ਹ ਪੰਜਤੂਰ ਦੇ ਮੁਖੀ ਭਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਗੁਰਜੀਤ ਸਿੰਘ ਨਿਵਾਸੀ ਪਿੰਡ ਗੋਲੂਵਾਲਾ, ਨਹਿਰ ਨੇੜੇ ਬਹਾਦਰਵਾਲਾ, ਚੂਰਾ ਪੋਸਤ ਦਾ ਧੰਦਾ ਕਰਦਾ ਹੈ।
ਇਸ ’ਤੇ ਪੁਲਸ ਪਾਰਟੀ ਨੇ ਦੱਸੀ ਗਈ ਥਾਂ ’ਤੇ ਛਾਪੇਮਾਰੀ ਕਰ ਕੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ਤੋਂ ਲੱਖਾਂ ਰੁਪਏ ਮੁੱਲ ਦੇ 30 ਕਿਲੋ ਡੋਡੇ ਪੋਸਤ ਬਰਾਮਦ ਕੀਤੇ ਗਏ। ਉਸ ਦੇ ਖਿਲਾਫ ਥਾਣਾ ਫਤਹਿਗੜ੍ਹ ਪੰਜਤੂਰ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਭਲਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਤਸਕਰ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਡੋਡੇ ਪੋਸਤ ਉਹ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੰਨੇ ਸਮੇਂ ਤੋਂ ਇਹ ਧੰਦਾ ਕਰ ਰਿਹਾ ਸੀ।
ਵ੍ਰਿਦਾਵਨ ਕਿਸ਼ਤੀ ਹਾਦਸੇ ਨੇ ਰੋਲ਼ 'ਤਾ ਮੋਗਾ ਦਾ ਪਰਿਵਾਰ! Anniversary ਦੇ ਅਗਲੇ ਦਿਨ ਔਰਤ ਦੀ ਹੋਈ ਮੌਤ
NEXT STORY