ਮੋਗਾ (ਆਜ਼ਾਦ) : ਬਾਘਾ ਪੁਰਾਣਾ ਵਿਖੇ ਹੋਏ ਲੜਾਈ ਝਗੜੇ ਵਿਚ ਮਨਤਾਰ ਸਿੰਘ ਨਿਵਾਸੀ ਮੁਗਲੂ ਪੱਤੀ ਬਾਘਾ ਪੁਰਾਣਾ ’ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਬਾਘਾ ਪੁਰਾਣਾ ਦਾਖਲ ਕਰਾਉਣਾ ਪਿਆ। ਇਸ ਸਬੰਧ ਵਿਚ ਕਥਿਤ ਮੁਲਜ਼ਮਾਂ ਕੁੰਦਨ ਸਿੰਘ ਨਿਵਾਸੀ ਮਾਣੂੰਕੇ, ਜੱਸ ਸਿੰਘ, ਲਵਲੀ ਸਿੰਘ ਦੋਨੋਂ ਨਿਵਾਸੀ ਪਿੰਡ ਰਾਜਿਆਣਾ, ਸਿੰਘਾ ਨਿਵਾਸੀ ਪਿੰਡ ਸੰਗਤਪੁਰਾ, ਦਵਿੰਦਰ ਸਿੰਘ ਉਰਫ ਬਾਬਾ ਨਿਵਾਸੀ ਪਿੰਡ ਕਾਲੇਕੇ, ਨੀਟਾ ਸਿੰਘ ਨਿਵਾਸੀ ਪਿੰਡ ਖੋਸਾ ਕੋਟਲਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮਨਤਾਰ ਸਿੰਘ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਕਥਿਤ ਮੁਲਜ਼ਮਾਂ ਨਾਲ ਲੜਾਈ ਝਗੜਾ ਹੋਇਆ ਸੀ, ਜਿਸ ਕਾਰਣ ਉਹ ਮੇਰੇ ਨਾਲ ਰੰਜਿਸ਼ ਰੱਖਦੇ ਆ ਰਹੇ ਸੀ। ਉਸ ਨੇ ਕਿਹਾ ਕਿ ਜਦੋਂ ਮੈਂ ਨਿਹਾਲ ਸਿੰਘ ਵਾਲਾ ਰੋਡ ਬਾਘਾ ਪੁਰਾਣਾ ਵਿਖੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਕਥਿਤ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ, ਜਦੋਂ ਮੈਂ ਰੋਲਾ ਪਾਇਆ ਤਾਂ ਲੋਕਾਂ ਦਾ ਇਕੱਠ ਦੇਖ ਕੇ ਕਥਿਤ ਮੁਲਜ਼ਮ ਆਪਣੀਆਂ ਗੱਡੀਆਂ ’ਤੇ ਬੈਠ ਕੇ ਹਥਿਆਰਾਂ ਸਮੇਤ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਗ੍ਰਿਫਤਾਰੀ ਬਾਕੀ ਹੈ।
78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੋਗਾ 'ਚ ਲਹਿਰਾਇਆ ਤਿਰੰਗਾ ਝੰਡਾ
NEXT STORY