ਘਨੌਰ (ਹਰਵਿੰਦਰ) : ਪੰਜਾਬ ਪੁਲਸ ਵੱਲੋਂ ਨਸ਼ੇ ਖ਼ਿਲਾਫ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਸ਼ੰਭੂ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਸ਼ੰਭੂ ਪੁਲਸ ਨੇ ਦੋ ਵਿਅਕਤੀਆਂ ਨੂੰ 4200 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ। ਸਰਕਲ ਘਨੌਰ ਦੇ ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਐੱਸਐੱਸਪੀ ਨਾਨਕ ਸਿੰਘ ਦੇ ਸਖਤ ਹਿਦਾਇਤਾਂ ਅਨੁਸਾਰ ਸ਼ੰਭੂ ਥਾਣਾ ਦੇ ਐੱਸਐੱਚਓ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੰਭੂ ਥਾਣਾ ਤੇ ਏਐੱਸਆਈ ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਪਿੰਡ ਮਹਿਮਦਪੁਰ ਦੇ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 4200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਪੁਲਸ ਨੇ ਦੋਸ਼ੀਆਂ ਦੀ ਪਹਿਚਾਣ ਗੋਰਖਾ ਸਿੰਘ ਤੇ ਗੁਰਚਰਨ ਸਿੰਘ ਵਾਸੀ ਮੁਕਤਸਰ ਸਾਹਿਬ ਦੇ ਤੌਰ 'ਤੇ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਹਰਮਨ ਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੇ ਬਾਰੇ ਪਤਾ ਕੀਤਾ ਜਾਵੇਗਾ।
ਮੋਗਾ ਪੁਲਸ ਵੱਲੋ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ 'ਤੇ ਛਾਪੇਮਾਰੀ
NEXT STORY