ਮੋਗਾ (ਆਜ਼ਾਦ) : ਪੁਲਸ ਵਲੋਂ ਵ੍ਹੀਕਲ ਚੋਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਲੋਪੋਂ ਪੁਲਸ ਚੌਕੀ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਰਾ ਅਤੇ ਹਿੰਮਤ ਸਿੰਘ ਨਿਵਾਸੀ ਬੱਧਨੀ ਕਲਾਂ ਮੋਟਰ ਸਾਈਕਲ ਚੋਰੀ ਕਰ ਕੇ ਵੇਚਦੇ ਹਨ ਅਤੇ ਉਨ੍ਹਾਂ ਕੋਲ ਚੋਰੀ ਦਾ ਇਕ ਮੋਟਰਸਾਈਕਲ ਹੈ।
ਇਸ ’ਤੇ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ, ਜਿਸ ਦਾ ਚੈਸੀ ਅਤੇ ਇੰਜਣ ਨੰਬਰ ਵੀ ਖੁਰਚਿਆ ਹੋਇਆ ਸੀ। ਦੋਵਾਂ ਕਥਿਤ ਮੁਲਜ਼ਮਾਂ ਖ਼ਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕਰਨ ਤੋਂ ਬਾਅਦ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਮੋਗਾ ਜ਼ਿਲ੍ਹੇ 'ਚ ਪੰਚਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ
NEXT STORY