ਮੋਗਾ (ਆਜ਼ਾਦ) : ਥਾਣਾ ਬੱਧਨੀ ਕਲਾਂ ਦੇ ਅਧੀਨ ਪੈਂਦੇ ਪਿੰਡ ਦੌਧਰ ਗਰਬੀ ਨਿਵਾਸੀ ਵਾਹਿਗੁਰੂ ਸਿੰਘ ਨੂੰ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਦੇ ਬਿਆਨਾਂ ’ਤੇ ਜਗਸੀਰ ਸਿੰਘ ਉਰਫ ਜੱਗੀ, ਛਿੰਦਰ ਸਿੰਘ, ਹਰਦੀਪ ਸਿੰਘ ਉਰਫ ਕਾਲਾ, ਗੁਰਜੰਟ ਸਿੰਘ ਉਰਫ ਜੰਟਾ ਸਾਰੇ ਨਿਵਾਸੀ ਪਿੰਡ ਬੁੱਟਰ ਕਲਾਂ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਤਿੰਨ ਕਥਿਤ ਦੋਸ਼ੀਆਂ ਗੁਰਤੇਜ ਸਿੰਘ ਉਰਫ਼ ਤੇਜੂ, ਜਗਜੀਤ ਸਿੰਘ ਉਰਫ ਜੀਤ, ਜਗਜੀਤ ਸਿੰਘ ਉਰਫ ਜੱਗੀ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਪੰਜਾਬ 'ਚ ਕਾਂਗਰਸ ਨੂੰ ਮਿਲਿਆ ਵੱਡਾ ਹੁਲਾਰਾ, ਸਾਬਕਾ ਮੰਤਰੀ ਨੇ ਪੁੱਤਰ ਸਮੇਤ ਕੀਤੀ 'ਘਰ ਵਾਪਸੀ'
NEXT STORY