ਮੋਗਾ (ਆਜ਼ਾਦ) : ਮੋਗਾ ਨੇੜਲੇ ਪਿੰਡ ਦੁੱਨੇਕੇ ਵਿਚ ਰਹਿੰਦੇ ਪ੍ਰਵਾਸੀ ਨੌਜਵਾਨ ਮਨੋਜ ਕੁਮਾਰ (20) ਵਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ਵਿਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪਹੁੰਚੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ।
ਜਾਂਚ ਅਧਿਕਾਰੀ ਨੇ ਕਿਹਾ ਕਿ ਪਤਾ ਲੱਗਾ ਕਿ ਮਨੋਜ ਕੁਮਾਰ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ ਪਰ ਉਸ ਨੂੰ ਘਾਟਾ ਹੋਣ ਕਾਰਨ ਉਹ ਮਾਨਸਿਕ ਪ੍ਰੇਸ਼ਾਨ ਰਹਿਣ ਲੱਗਾ, ਉਸ ਦੇ ਮਾਤਾ-ਪਿਤਾ ਕਿਤੇ ਗਏ ਹੋਏ ਸੀ ਅਤੇ ਉਸ ਨੇ ਆਪਣੇ ਘਰ ਅੰਦਰ ਹੀ ਆਪਣੇ ਕੁਆਰਟਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਮਾਤਾ-ਪਿਤਾ ਦੇ ਆਉਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
NEXT STORY