ਨਵੀਂ ਦਿੱਲੀ- ਭਾਰਤ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਮਾਮਲੇ ਲਗਾਤਾਰ ਵਧ ਰਹੇ ਹਨ। ਇਕ ਦਿਨ 'ਚ ਕੋਰੋਨਾ ਵਾਇਰਸ ਦੇ 1,300 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ 'ਚ ਹੁਣ ਤੱਕ ਪੀੜਤ ਲੋਕਾਂ ਦੀ ਗਿਣਤੀ 4,46,99,418 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 7,605 ਹੋ ਗਈ ਹੈ।
ਇਹ ਵੀ ਪੜ੍ਹੋ- PM ਮੋਦੀ ਨੇ ਕੋਵਿਡ ਤੇ ਇਨਫਲੂਐਂਜ਼ਾ ਫਲੂ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ, ਸੂਬਿਆਂ ਨੂੰ ਦਿੱਤੀਆਂ ਇਹ ਹਦਾਇਤਾਂ
ਸਿਹਤ ਮੰਤਰਾਲੇ ਮੁਤਾਬਕ ਇਕ ਦਿਨ 'ਚ ਨਵੇਂ ਕੇਸਾਂ ਦੀ ਇਹ ਗਿਣਤੀ ਪਿਛਲੇ 140 ਦਿਨਾਂ 'ਚ ਸਭ ਤੋਂ ਵੱਧ ਹੈ। ਵੀਰਵਾਰ ਨੂੰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਮੁਤਾਬਕ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਇਕ-ਇਕ ਮਰੀਜ਼ ਦੀ ਲਾਗ ਨਾਲ ਮੌਤ ਹੋਣ ਤੋਂ ਬਾਅਦ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,30,816 ਹੋ ਗਈ ਹੈ।
ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ
ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਭਾਰਤ ਵਿਚ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.65 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਵਿਚ ਪਿਛਲੇ ਦੋ ਹਫ਼ਤਿਆਂ 'ਚ ਇਨਫਲੂਐਂਜ਼ਾ ਅਤੇ ਕੋਵਿਡ-19 ਦੇ ਮਾਮਲਿਆਂ ਵਿਚ ਹੋਏ ਵਾਧੇ ਦਰਮਿਆਨ ਇਕ ਉੱਚ ਪੱਧਰੀ ਮੀਟਿੰਗ ਸੱਦੀ ਅਤੇ ਕਿਹਾ ਕਿ ਕੋਵਿਡ-19 ਅਜੇ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜੀਨੋਮ ਕ੍ਰਮ ਨੂੰ ਵਧਾਉਣ ਅਤੇ ਲੋਕਾਂ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ।
'ਮੋਦੀ ਸਰਨੇਮ' ਟਿੱਪਣੀ ਮਾਮਲੇ 'ਚ ਸਜ਼ਾ ਸੁਣਾਏ ਜਾਣ ਮਗਰੋਂ ਰਾਹੁਲ ਬੋਲੇ- 'ਸੱਚ ਹੀ ਮੇਰਾ ਭਗਵਾਨ'
NEXT STORY