ਨਵੀਂ ਦਿੱਲੀ - ਦਿੱਲੀ ਪੁਲਸ ਨੇ ਮਿਲਾਵਟੀ ਘਿਓ ਵੇਚਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉੱਤਰ-ਪੂਰਬੀ ਦਿੱਲੀ ’ਚ ਚੱਲ ਰਹੀਆਂ ਤਿੰਨ ਗ਼ੈਰ-ਕਾਨੂੰਨੀ ਨਿਰਮਾਣ ਇਕਾਈਆਂ ’ਚੋਂ 1,600 ਕਿੱਲੋ ਮਿਲਾਵਟੀ ਘਿਓ ਜ਼ਬਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਹਾਨੀਕਾਰਕ ਰਸਾਇਣਾਂ ਵਾਲੇ ਨਕਲੀ ਘਿਓ ’ਤੇ ਲਗਾਮ ਲਾਉਣ ਲਈ ਇਹ ਛਾਪੇਮਾਰੀ ਤਿਉਹਾਰੀ ਸੀਜ਼ਨ ਦੌਰਾਨ ਕੀਤੀ ਗਈ ਹੈ ਅਤੇ ਇਸ ਮਹੀਨੇ ਦੇ ਅੰਤ ’ਚ ਦਿਵਾਲੀ ਵੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਵਿਹਾਰ, ਕਰਾਵਲ ਨਗਰ ਅਤੇ ਮੁਸਤਫਾਬਾਦ ’ਚ ਕੀਤੀ ਗਈ ਕਾਰਵਾਈ ’ਚ ਸ਼ਫੀਕ (30), ਯੂਸੁਫ ਮਲਿਕ (50), ਉਸ ਦੇ ਬੇਟੇ ਮਹਿਬੂਬ (22), ਸ਼ਾਕਿਰ, ਸ਼ਾਹਰੁਖ ਅਤੇ ਜਮਾਲੂਦੀਨ (40) ਨਾਮੀ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਿਟੀ (ਐੱਫ. ਐੱਸ. ਐੱਸ. ਏ. ਆਈ.) ਅਨੁਸਾਰ ਮਿਲਾਵਟੀ ਘਿਓ ਖਾਣ ਨਾਲ ਕੈਂਸਰ ਵੀ ਹੋ ਸਕਦਾ ਹੈ। ਕ੍ਰਾਈਮ ਬ੍ਰਾਂਚ ਪੁਲਸ ਦੇ ਡਿਪਟੀ ਕਮਿਸ਼ਨਰ (ਡੀ. ਸੀ. ਪੀ.) ਵਿਕਰਮ ਸਿੰਘ ਨੇ ਦੱਸਿਆ ਕਿ ਦੁਸਿਹਰੇ ਅਤੇ ਦਿਵਾਲੀ ਦੌਰਾਨ ਮੰਗ ’ਚ ਵਾਧੇ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਮਿਲਾਵਟੀ ਸਾਮਾਨ ਬਣਾਏ ਜਾਣ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ’ਤੇ ਪੁਲਸ ਨੇ ਕਈਆਂ ਟੀਮਾਂ ਬਣਾ ਕੇ ਲਗਾਤਾਰ ਛਾਪੇਮਾਰੀ ਕੀਤੀ।
ਖੰਡਵਾ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 13
NEXT STORY