ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਰਫ਼ਤਾਰ ਲਗਾਤਾਰ ਹੌਲੀ ਹੋਣ ਦਰਮਿਆਨ ਪਿਛਲੇ 24 ਘੰਟਿਆਂ 'ਚ ਇਸ ਦੀ ਲਪੇਟ 'ਚ ਆ ਕੇ 4100 ਮਰੀਜ਼ਾਂ ਨੇ ਦਮ ਤੋੜਿਆ ਹੈ। ਇਸ ਦੇ ਨਾਲ ਹੁਣ ਕੁੱਲ ਮਰਨ ਵਾਲਿਆਂ ਦਾ ਅੰਕੜਾ 5 ਲੱਖ 20 ਹਜ਼ਾਰ 855 ਤੱਕ ਪਹੁੰਚ ਗਿਆ ਹੈ। ਇਹ ਗਿਣਤੀ ਪਿਛਲੇ ਕੁਝ ਦਿਨਾਂ ਤੋਂ 100 ਤੋਂ ਘੱਟ ਸੀ। ਕੇਂਦਰੀ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਇਕ ਦਿਨ ਕੋਰੋਨਾ ਦੇ 1,660 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਗਿਣਤੀ ਵਧ ਕੇ 4,30,18,032 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 20 ਹਜ਼ਾਰ ਤੋਂ ਘੱਟ ਹੋ ਗਈ ਹੈ। ਮੰਤਰਾਲਾ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 16,741 ਹੋ ਗਈ ਹੈ, ਜੋ 702 ਦਿਨਾਂ 'ਚ ਸਭ ਤੋਂ ਘੱਟ ਹੈ ਅਤੇ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। ਰਾਸ਼ਟਰੀ ਪੱਧਰ 'ਤੇ ਕੋਰੋਨਾ ਤੋਂ ਠੀਕ ਹੋਣ ਦੀ ਦਰ 98.75 ਫੀਸਦੀ ਹੈ।
ਰਾਸ਼ਟਰੀ ਪੱਧਰ 'ਤੇ ਕੋਰੋਨਾ ਤੋਂ ਸਿਹਤਮੰਦ ਹੋਣ ਦੀ ਦਰ 98.75 ਫੀਸਦੀ ਹੈ। ਸ਼ੁੱਕਰਵਾਰ ਤੱਕ ਮਹਾਰਾਸ਼ਟਰ ਵਿਚ ਗੈਰ-ਕੋਵਿਡ ਮੌਤਾਂ (4,005) ਨੂੰ ਸ਼ਾਮਲ ਕਰਨ ਕਾਰਨ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਦਰਜ ਕੀਤੀ ਗਈ ਸੀ। ਮੀਡੀਆ ਬੁਲੇਟਿਨ ਦੇ ਅਨੁਸਾਰ, ਰਾਜ ਵਿਚ ਪਿਛਲੇ 24 ਘੰਟਿਆਂ ਵਿਚ ਇਸ ਬਿਮਾਰੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਵਿਚ 4,789 ਦੀ ਕਮੀ ਆਈ ਹੈ। ਸਿਹਤ ਮੰਤਰਾਲਾ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.25 ਫੀਸਦੀ ਦਰਜ ਕੀਤੀ ਗਈ, ਜਦੋਂ ਕਿ ਹਫਤਾਵਾਰ ਸੰਕਰਮਣ ਦਰ 0.29 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ, ਸੰਕਰਮਣ ਦੀ ਪੁਸ਼ਟੀ ਕਰਨ ਲਈ ਕੋਵਿਡ-19 ਲਈ ਕੁੱਲ 6,58,489 ਨਮੂਨਿਆਂ ਦੀ ਜਾਂਚ ਕੀਤੀ ਗਈ। ਭਾਰਤ ਨੇ ਹੁਣ ਤੱਕ 78.63 ਕਰੋੜ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਹੈ। ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,24,80,436 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫੀਸਦੀ ਦਰਜ ਕੀਤੀ ਗਈ ਹੈ। ਹੁਣ ਤੱਕ, ਦੇਸ਼ ਵਿਚ 182.87 ਕਰੋੜ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਿਸ਼ਤਵਾੜ ਅਤੇ ਤ੍ਰਾਲ ’ਚ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼
NEXT STORY