ਜੰਮੂ- ਦੱਖਣੀ ਕਸ਼ਮੀਰ ਦੇ ਹਿਮਾਲਿਆ 'ਚ ਸਥਿਤ ਅਮਰਨਾਥ ਗੁਫਾ ਮੰਦਰ 'ਚ ਬਾਬਾ ਬਰਫ਼ਾਨੀ ਦੇ ਦਰਸ਼ਨ ਕਰਨ ਲਈ ਸਖ਼ਤ ਸੁਰੱਖਿਆ ਦਰਮਿਆਨ 1700 ਤੋਂ ਵੱਧ ਸ਼ਰਧਾਲੂ ਜੰਮੂ ਦੇ ਇਕ ਬੇਸ ਕੈਂਪ ਤੋਂ ਸ਼ਨੀਵਾਰ ਤੜਕੇ ਰਵਾਨਾ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 4.45 ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਦੀ ਉਚਾਈ 'ਤੇ ਸਥਿਤ ਗੁਫਾ ਮੰਦਰ 'ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਪਿਛਲੇ ਸਾਲ 4.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਹਿਮ ਸ਼ਿਵਲਿੰਗ ਦੇ ਦਰਸ਼ਨ ਕੀਤੇ ਸਨ ਅਤੇ ਅੱਜ ਸ਼ਰਧਾਲੂਆਂ ਦੀ ਗਿਣਤੀ ਇਸ ਅੰਕੜੇ ਨੂੰ ਪਾਰ ਕਰਨ ਦੀ ਉਮੀਦ ਹੈ।
ਅਧਿਕਾਰੀਆਂ ਮੁਤਾਬਕ ਸ਼ਰਧਾਲੂਆਂ ਦਾ 30ਵਾਂ ਜੱਥਾ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ ਸਵੇਰੇ 3.25 ਵਜੇ 63 ਵਾਹਨਾਂ 'ਚ ਸਖ਼ਤ ਸੁਰੱਖਿਆ ਵਿਚਕਾਰ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 999 ਸ਼ਰਧਾਲੂਆਂ ਨੇ ਯਾਤਰਾ ਲਈ 48 ਕਿਲੋਮੀਟਰ ਲੰਬੇ ਰਵਾਇਤੀ ਪਹਿਲਗਾਮ ਮਾਰਗ ਦੀ ਚੋਣ ਕੀਤੀ ਹੈ, ਜਦੋਂ ਕਿ 772 ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਮੁਕਾਬਲਤਨ ਛੋਟੇ (14 ਕਿਲੋਮੀਟਰ) ਪਰ ਔਖੇ ਬਾਲਟਾਲ ਮਾਰਗ ਰਾਹੀਂ ਅੱਗੇ ਵਧਣਗੇ। 52 ਦਿਨਾਂ ਦੀ ਅਮਰਨਾਥ ਯਾਤਰਾ ਕਸ਼ਮੀਰ ਦੇ ਦੋ ਬੇਸ ਕੈਂਪਾਂ ਤੋਂ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਸਮਾਪਤ ਹੋਵੇਗੀ।
ਅਮਿਤ ਸ਼ਾਹ ਨੇ CRPF ਜਵਾਨਾਂ ਨੂੰ ਸਥਾਪਨਾ ਦਿਵਸ 'ਤੇ ਦਿੱਤੀ ਵਧਾਈ
NEXT STORY