ਜੰਮੂ— ਮੰਗਲਵਾਰ ਨੂੰ ਜੰਮੂ ਦੇ ਸ਼ਹਿਰ ਨਰਵਾਲ ਇਲਾਕੇ 'ਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਹੋਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪੁਰਾਣੀ ਦੁਸ਼ਮਨੀ ਕਰਕੇ ਰਣਜੀਤ ਸਿੰਘ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ। ਆਪਣੇ ਬਚਾਅ 'ਚ ਰੰਜੀਤ ਸਿੰਘ ਨੇ ਆਪਣੀ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਰਾਜਵੀਰ ਸਿੰਘ ਨਾਮ ਦੇ ਇਕ ਵਿਅਕਤੀ ਦੀ ਮੌਤ ਹੋ ਗਈ।
ਗੋਲੀਬਾਰੀ 'ਚ ਰਣਜੀਤ ਸਿੰਘ ਦਾ ਬੇਟਾ ਵੀ ਜ਼ਖਮੀ ਹੋਇਆ ਹੈ ਅਤੇ ਉਸ ਨਾਲ ਹੀ ਦੋ ਹੋਰ ਲੋਕਾਂ ਨੂੰ ਵੀ ਗੋਲੀਆਂ ਲੱਗੀਆਂ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਘਰ ਜਾ ਰਹੇ ਵਿਅਕਤੀ ਨੂੰ ਇਸ ਤਰ੍ਹਾਂ ਮਿਲੀ ਦਰਦਨਾਕ ਮੌਤ, ਪਹੀਏ ਨਾਲ ਚਿਪਕ ਗਈ ਲਾਸ਼
NEXT STORY