ਸ਼੍ਰੀਨਗਰ- ਕਸ਼ਮੀਰ ਘਾਟੀ 'ਚ ਵਧਦੇ ਤਾਪਮਾਨ ਦਰਮਿਆਨ ਅਧਿਕਾਰੀਆਂ ਨੇ 8 ਜੁਲਾਈ ਤੋਂ ਹਾਇਰ ਸੈਕੰਡਰੀ ਪੱਧਰ ਤੱਕ ਦੇ ਸਾਰੇ ਸਕੂਲਾਂ 'ਚ 10 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਐਤਵਾਰ ਦੇਰ ਰਾਤ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਕਸ਼ਮੀਰ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 8 ਜੁਲਾਈ ਤੋਂ 17 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਜੇਕਰ ਲੋੜ ਪਈ ਤਾਂ ਵਿਦਿਆਰਥੀਆਂ ਨੂੰ ਆਨਲਾਈਨ ਮਾਰਗਦਰਸ਼ਨ ਉਪਲਬਧ ਕਰਵਾਇਆ ਜਾਵੇਗਾ।
ਭਾਰਤੀ ਮੌਸਮ ਵਿਭਾਗ (IMD) ਦੀ ਵੈੱਬਸਾਈਟ ਮੁਤਾਬਕ ਕਸ਼ਮੀਰ ਘਾਟੀ 'ਚ ਇਸ ਵਾਰ ਗਰਮੀਆਂ 'ਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। IMD ਨੇ ਕਿਹਾ ਕਿ ਐਤਵਾਰ ਨੂੰ ਪਾਰਾ ਵੱਧ ਕੇ 32.7 ਡਿਗਰੀ ਸੈਲਸੀਅਸ ਹੋ ਗਿਆ, ਜੋ ਸੀਜ਼ਨ ਦੇ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਰਿਹਾ, ਜੋ ਮੌਜੂਦਾ ਘੱਟੋ-ਘੱਟ ਤਾਪਮਾਨ ਨਾਲੋਂ 4.5 ਡਿਗਰੀ ਸੈਲਸੀਅਸ ਵੱਧ ਹੈ।
ਕਿਸਾਨਾਂ ਦੇ ਵੱਖ-ਵੱਖ ਮੁੱਦਿਆਂ 'ਤੇ ਸੰਸਦ 'ਚ ਰਾਹੁਲ ਗਾਂਧੀ ਨੇ ਕੇਂਦਰ 'ਤੇ ਕੱਸੇ ਤੰਜ
NEXT STORY