ਲਖੀਮਪੁਰ ਖੀਰੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਈਸਾਨਗਰ ਇਲਾਕੇ 'ਚ ਬੁੱਧਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਇਕ ਟਰੱਕ ਅਤੇ ਇਕ ਨਿੱਜੀ ਬੱਸ ਵਿਚਾਲੇ ਹੋਈ ਟੱਕਰ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਖਮੀਆਂ ਦੇ ਚੰਗੇ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਡਿਪਟੀ ਕਮਿਸ਼ਨਰ ਪ੍ਰੀਤਮ ਪਾਲ ਸਿੰਘ ਨੇ ਦੱਸਿਆ ਕਿ ਧੌਰਹਰਾ ਤੋਂ ਯਾਤਰੀਆਂ ਨੂੰ ਲੈ ਕੇ ਲਖਨਊ ਜਾ ਰਹੀ ਇਕ ਨਿੱਜੀ ਬੱਸ ਨੈਸ਼ਨਲ ਹਾਈਵੇਅ ਨੰਬਰ 730 ’ਤੇ ਆਇਰਾ ਪੁਲ ’ਤੇ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਹੈ।
ਇਹ ਵੀ ਪੜ੍ਹੋ : ਬੱਚੇ ਦੀ ਕਸਟਡੀ ਨੂੰ ਲੈ ਕੇ ਵਿਵਾਦ 'ਚ ਪਤੀ ਨੇ ਪਤਨੀ ਦਾ ਚਾਕੂ ਮਾਰ ਕੀਤਾ ਕਤਲ, ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਬਚਾਅ ਕਾਰਜ ਸ਼ੁਰੂ ਕਰਵਾਇਆ ਅਤੇ ਘਟਨਾ 'ਚ ਬੁਰੀ ਤਰ੍ਹਾਂ ਪਿਚਕ ਚੁੱਕੀ ਬੱਸ ਨੂੰ ਗੈਸ ਕਟਰ ਨਾਲ ਕੱਟ ਕੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਬਚਾਇਆ ਗਿਆ, ਜਦਕਿ ਹਾਦਸੇ 'ਚ ਜ਼ਖਮੀ ਹੋਏ 14 ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ। ਸੂਤਰਾਂ ਮੁਤਾਬਕ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਸੂਬਾ ਸਰਕਾਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਰਾਹਤ ਕਾਰਜਾਂ ਨੂੰ ਜੰਗੀ ਪੱਧਰ 'ਤੇ ਚਲਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਅਹਿਮ ਖ਼ਬਰ: US ਅੰਬੈਸੀ 'ਚ ਸਾਰੇ ਵਰਗਾਂ ਲਈ ਵੀਜ਼ਾ ਅਪੁਆਇੰਟਮੈਂਟ ਖੁੱਲ੍ਹੀਆਂ
NEXT STORY