ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਆਜਾਦੀ ਦਿਵਸ ਤੋਂ ਪਹਿਲਾਂ ਜੰਮੂ ਕਸ਼ਮੀਰ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖਤ ਕਰਨ ਦਾ ਫੈਸਲਾ ਲਿਆ ਹੈ। ਕਸ਼ਮੀਰ ਘਾਟੀ 'ਚ 15 ਅਗਸਤ ਤੋਂ ਪਹਿਲਾਂ ਸੁਰੱਖਿਆ ਬਲਾਂ ਦੀ 100 ਹੋਰ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਗ੍ਰਹਿ ਮੰਤਰਾਲਾ ਵੱਲੋਂ ਜਾਰੀ ਬਿਆਨ ਮੁਤਾਬਕ, 'ਸੀ.ਆਰ.ਪੀ.ਐੱਫ. ਦੀ 50, ਬੀ.ਐੱਸ.ਐੱਫ. ਦੀ 10, ਐੱਸ.ਐੱਸ.ਬੀ. ਦੀ 30, ਆਈ.ਟੀ.ਬੀ.ਪੀ. ਦੀ 10 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ।
ਮਹਾਰਾਸ਼ਟਰ : NCP ਨੂੰ ਦੂਜਾ ਝਟਕਾ, ਮਹਿਲਾ ਵਿੰਗ ਦੀ ਪ੍ਰਧਾਨ ਨੇ ਦਿੱਤਾ ਅਸਤੀਫਾ
NEXT STORY