ਨੈਸ਼ਨਲ ਡੈਸਕ- ਆਗਰਾ ’ਚ ਪੁਲਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਨੇ ਕ੍ਰਿਪਟੋਕਰੰਸੀ ’ਚ ਨਿਵੇਸ਼ ਕਰਨ ਦੇ ਬਹਾਨੇ ਲੋਕਾਂ ਨਾਲ ਲਗਭਗ 100 ਕਰੋੜ ਰੁਪਏ ਦੀ ਠੱਗੀ ਕੀਤੀ। ਸਾਈਬਰ ਪੁਲਸ ਸਟੇਸ਼ਨ ਨੇ ਇਸ ਮਾਮਲੇ ’ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਆਦਿਤਿਆ ਨੇ ਐਤਵਾਰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਨੋਦ ਤੇ ਵਿਨੇ ਵਜੋਂ ਹੋਈ ਹੈ। ਵਿਨੋਦ ਬਾਗਪਤ ਦਾ ਤੇ ਵਿਨੇ ਲਖਨਊ ਦਾ ਰਹਿਣ ਵਾਲਾ ਹੈ। ਦੋਹਾਂ ਨੂੰ 2 ਦਿਨ ਪਹਿਲਾਂ ਪੁੱਛਗਿੱਛ ਲਈ ਨੋਇਡਾ ਤੋਂ ਆਗਰਾ ਲਿਆਂਦਾ ਗਿਆ ਸੀ। ਪੁੱਛਗਿੱਛ ਦੌਰਾਨ ਠੋਸ ਸਬੂਤ ਮਿਲਣ ਪਿੱਛੋਂ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਡੀ ਗਿਣਤੀ ’ਚ ਲੋਕ ਇਸ ਘਪਲੇ ’ਚ ਫਸ ਗਏ ਤੇ ਉਨ੍ਹਾਂ ਨਿਵੇਸ਼ ਕੀਤਾ। ਇਕੱਲੇ ਆਗਰਾ ’ਚ ਲਗਭਗ 1,500 ਵਿਅਕਤੀਆਂ ਨੂੰ ਨਿਵੇਸ਼ ਕਰਨ ਲਈ ਮਜਬੂਰ ਕੀਤਾ ਗਿਆ।
ਪੁਲਸ ਅਨੁਸਾਰ ਮੁਲਜ਼ਮਾਂ ਨੇ ਕ੍ਰਿਪਟੋਕਰੰਸੀ ’ਚ ਨਿਵੇਸ਼ ਦੀ ਪੇਸ਼ਕਸ਼ ਕਰਨ ਵਾਲੀ ਇਕ ਜਾਅਲੀ ਵੈੱਬਸਾਈਟ ਬਣਾਈ ਸੀ। 2019, 2020 ਤੇ 2021 ਦੌਰਾਨ ਉਨ੍ਹਾਂ ਲੋਕਾਂ ਨੂੰ ਖਿੱਚਣ ਲਈ ਵੱਡੇ ਹੋਟਲਾਂ ’ਚ ਸੈਮੀਨਾਰ ਆਯੋਜਿਤ ਕੀਤੇ। ਉਨ੍ਹਾਂ ਲੋਕਾਂ ਨੂੰ ਥੋੜ੍ਹੇ ਸਮੇਂ ’ਚ ਕਈ ਗੁਣਾ ਰਿਟਰਨ ਦਾ ਵਾਅਦਾ ਕਰ ਕੇ ਲੁਭਾਇਆ। ਜਾਂਚ ਤੋਂ ਪਤਾ ਲੱਗਾ ਹੈ ਕਿ ਉੱਤਰ ਪ੍ਰਦੇਸ਼ ਦੇ ਨਾਲ ਹੀ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਲੋਕਾਂ ਨੇ ਵੀ ਨਿਵੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਗਿਰੋਹ ਦੇ ਇਕ ਹੋਰ ਮੈਂਬਰ ਅਜੇ ਨੂੰ ਪਹਿਲਾਂ ਹੀ ਆਗਰਾ ਪੁਲਸ ਨੇ ਜੇਲ ਭੇਜ ਦਿੱਤਾ ਹੈ। ਇਸ ਸਮੇ 4 ਮੁਲਜ਼ਮ ਫਰਾਰ ਹਨ ਤੇ ਪੁਲਸ ਦੀਆਂ ਟੀਮਾਂ ਉਨ੍ਹਾਂ ਦੀ ਭਾਲ ਲਈ ਛਾਪੇ ਮਾਰ ਰਹੀਆਂ ਹਨ।
Big Breaking: ਗੋਲ਼ੀਆਂ ਮਾਰ ਕਤਲ ਕੀਤੇ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਦੋ ਸ਼ੂਟਰ ਗ੍ਰਿਫ਼ਤਾਰ! ਹੋਣਗੇ ਵੱਡੇ ਖ਼ੁਲਾਸੇ
NEXT STORY