ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੰ ਕਿਹਾ ਕਿ ਸਰਕਾਰ ਰਾਜ 'ਚ ਸੈਰ-ਸਪਾਟਾ ਮਹੱਤਵ ਵਾਲੇ ਸਥਾਨਾਂ ਨੂੰ ਸੁੰਦਰ ਬਣਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸੁੱਖੂ ਨੇ ਇੱਥੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਸ਼ਿਮਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦਾ ਵਿਸਥਾਰ ਕਰਨ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ।
ਇਹ ਵੀ ਪੜ੍ਹੋ : ਰਾਮਲੀਲਾ 'ਚ ਹਨੂੰਮਾਨ ਦਾ ਕਿਰਦਾਰ ਨਿਭਾ ਰਹੇ ਵਿਅਕਤੀ ਦੀ ਮੰਚ 'ਤੇ ਦਿਲ ਦਾ ਦੌਰਾ ਪੈਣ ਨਾਲ ਮੌਤ
ਉਨ੍ਹਾਂ ਕਿਹਾ ਕਿ ਸ਼ਿਮਲਾ 'ਚ 55 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਤਾਰਾਂ ਨੂੰ ਭੂਮੀਗਤ (ਅੰਡਰਗ੍ਰਾਊਂਡ) ਕੀਤਾ ਜਾਵੇਗਾ। ਇਸ ਨਾਲ ਸ਼ਹਿਰ 'ਚ ਭਾਰੀ ਬਰਫ਼ਬਾਰੀ ਅਤੇ ਪ੍ਰਤੀਕੂਲ ਮੌਸਮ ਦੌਰਾਨ ਵੀ ਉਪਭੋਗਤਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਿਮਲਾ ਦੇ ਸਰਕੂਲਰ ਰੋਡ ਦੇ ਸੁਧਾਰ ਅਤੇ ਚੌੜਾ ਕਰਨ ਲਈ 45 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਨਾਲ ਸੜਕਾਂ 'ਤੇ ਵਾਹਨਾਂ ਦੀ ਸੁਚਾਰੂ ਆਵਾਜਾਈ ਨਾਲ ਸਥਾਨਕ ਜਨਤਾ ਅਤੇ ਸੈਲਾਨੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਲੋਕਾਂ ਦੀ ਸਹੂਲਤ ਲਈ ਸਰਕੂਲਰ ਰੋਡ ਤੋਂ ਸਾਰੀਆਂ ਰੁਕਾਵਟਾਂ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਨਾਲ ਮੰਦਰ ਤੋਂ ਘਰ ਆ ਰਹੇ 2 ਸਾਲਾ ਮਾਸੂਮ 'ਤੇ ਕੁੱਤੇ ਨੇ ਕੀਤਾ ਹਮਲਾ, ਇੰਝ ਬਚੀ ਜਾਨ
NEXT STORY