ਤੰਜਾਵੁਰ (ਭਾਸ਼ਾ): ਤਮਿਲਨਾਡੂ ਦੇ ਤੰਜਾਵੁਰ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਲਗਭਗ 100 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਨੇ 'ਰੇਲ ਰੋਕੋ' ਦੇ ਹਿੱਸੇ ਵਜੋਂ ਚੋਲਨ ਐਕਸਪ੍ਰੈਸ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ।
ਇਹ ਖ਼ਬਰ ਵੀ ਪੜ੍ਹੋ - 'ਸਾਡੇ ਅੰਨਦਾਤਾ ਅੱਤਵਾਦੀ ਨਹੀਂ... ਕੁਝ ਲੋਕਾਂ ਲਈ 'ਮੈਕਸਿਮਮ ਸੁਆਰਥ ਪ੍ਰੋਗਰਾਮ' ਹੈ MSP', ਭਾਜਪਾ ਆਗੂ ਦਾ ਬਿਆਨ
ਕਿਸਾਨਾਂ ਦਾ ਇਹ ਧੜਾ ਨਵੀਂ ਦਿੱਲੀ ਵਿਚ ਕਿਸਾਨ ਅੰਦੋਲਨ ਖ਼ਿਲਾਫ਼ ਪੁਲਸ ਕਾਰਵਾਈ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਸੀ। ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਪ੍ਰਧਾਨ ਪੀ.ਆਰ. ਪਾਂਡੀਅਨ, ਅਯਾਕੰਨੂ ਅਤੇ ਸੁੰਦਰਾਵਿਮਲਨਾਥਨ ਨੇ ਵੀ 'ਰੇਲ ਰੋਕੋ' ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ ਤੇ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ADGP ਇੰਟੈਲੀਜੈਂਸ ਨਾਲ ਕੀਤੀ ਬੈਠਕ, ਸੁਰੱਖਿਆ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
NEXT STORY