ਨੈਸ਼ਨਲ ਡੈਸਕ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ 1007 ਸਰਕਾਰੀ ਅਧਿਆਪਕਾਂ ਖ਼ਿਲਾਫ਼ ਵੱਡੀ ਕਾਰਵਾਈ ਹੋ ਸਕਦੀ ਹੈ। ਅਸਲ 'ਚ ਈ-ਸ਼ਿਕਸ਼ਾ ਕੋਸ਼ ਐਪ 'ਤੇ ਇਨ੍ਹਾਂ 1007 ਦੀ ਹਾਜ਼ਰੀ ਅਪਡੇਟ ਨਹੀਂ ਹੋਈ ਹੈ, ਜਿਸ ਕਾਰਨ ਇਨ੍ਹਾਂ ਅਧਿਆਪਕਾਂ ਦੀ ਜ਼ੀਰੋ ਅਟੈਂਡੈਂਸ ਹੈ। ਇਸ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜਕੁਮਾਰ ਸ਼ਰਮਾ ਨੇ ਇਨ੍ਹਾਂ ਅਧਿਆਪਕਾਂ ਤੇ ਮੁੱਖ ਅਧਿਆਪਕਾਂ ਤੋਂ ਜਵਾਬ ਤਲਬ ਕੀਤਾ ਹੈ।
ਜਾਣਕਾਰੀ ਅਨੁਸਾਰ ਭਾਗਲਪੁਰ ਦੇ 7 ਸਕੂਲਾਂ ਦੇ ਅਧਿਆਪਕ ਈ ਸ਼ਿਕਸ਼ਾ ਕੋਸ਼ ਐਪ 'ਤੇ ਗ਼ੈਰ ਹਾਜ਼ਰ ਪਾਏ ਗਏ, ਜਿਨ੍ਹਾਂ 'ਚ ਪ੍ਰਾਇਮਰੀ ਸਕੂਲ ਰੁਦਲਪੁਰ ਸੰਹੌਲਾ, ਹਾਇਰ ਸੈਕੰਡਰੀ ਸਕੂਲ ਸੁਲਤਾਨਗੰਜ, ਸਰਕਾਰੀ ਪ੍ਰਾਇਮਰੀ ਸਕੂਲ ਜਰਲਾਹੀ (ਨਗਰ ਨਿਗਮ), ਪ੍ਰਾਇਮਰੀ ਸਕੂਲ (ਗਰਲਜ਼) ਮਾਣਿਕਪੁਰ, ਪ੍ਰਾਇਮਰੀ ਸਕੂਲ ਗੰਗਟੀ, ਡੀ.ਪੀ.ਈ.ਪੀ. ਪ੍ਰਾਇਮਰੀ ਸਕੂਲ ਸਬੌਰ ਅਤੇ ਗਰਲਜ਼ ਪ੍ਰਾਇਮਰੀ ਸਕੂਲ ਪਰਮਾਨੰਦਪੁਰ ਨਾਥਨਗਰ ਸ਼ਾਮਲ ਹਨ।
ਇਹ ਵੀ ਪੜ੍ਹੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਇਸ ਮਾਮਲੇ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜਕੁਮਾਰ ਸ਼ਰਮਾ ਨੇ ਗ਼ੈਰ ਹਾਜ਼ਰ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਆਪਕਾਂ ਦੀ ਹਾਜ਼ਰੀ ਈ ਸ਼ਿਕਸ਼ਾ ਕੋਸ਼ ਐਪ 'ਤੇ ਲੱਗੀ ਹੋਣੀ ਲਾਜ਼ਮੀ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਧਿਆਪਕਾਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਲਾਪਰਵਾਹੀ ਵਰਤਣ ਵਾਲੇ ਅਧਿਆਪਕਾਂ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ ਤੇ ਉਨ੍ਹਾਂ ਦੀ ਤਨਖਾਹ ਵੀ ਰੋਕੀ ਜਾ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦਾ ਕੌਫੀ ਨਿਰਯਾਤ ਰਿਕਾਰਡ ਕੀਮਤਾਂ 'ਤੇ
NEXT STORY