ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦੀ ਰਫ਼ਤਾਰ ਦਿਨੋਂ-ਦਿਨ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11,499 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,29,05,844 ਹੋ ਗਈ ਹੈ। ਉੱਥੇ ਹੀ 255 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,13,481 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਲਾਜ ਅਧੀਨ ਕੋਰੋਨਾ ਰੋਗੀਆਂ ਦੀ ਗਿਣਤੀ ਘੱਟ ਕੇ 1,21,881 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.28 ਫੀਸਦੀ ਹੈ। ਬੀਤੇ 24 ਘੰਟਿਆਂ ਇਲਾਜ ਅਧੀਨ ਦੀ ਗਿਣਤੀ 'ਚ 12,354 ਦੀ ਕਮੀ ਦਰਜ ਕੀਤੀ ਗਈ।
ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ ਵਧ ਕੇ 98.52 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 1.01. ਫੀਸਦੀ ਹੈ ਅਤੇ ਹਫ਼ਤਾਵਾਰ ਦਰ 1.36 ਫੀਸਦੀ ਦਰਜ ਕੀਤੀ ਗਈ ਹੈ। ਦੇਸ਼ 'ਚ ਹੁਣ ਤੱਕ 4,22,70,482 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.20 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 177.13 ਕਰੋੜ ਤੋਂ ਵਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪੀ. ਚਿਦਾਂਬਰਮ ਵਿਰੁੱਧ ਕਾਰਵਾਈ ਲਈ ਸਟਾਕ ਐਕਸਚੇਂਜ ਘਪਲੇ ਦੀ ਜਾਂਚ ਕਰ ਰਹੀ ਹੈ CBI
NEXT STORY