ਜਬਲਪੁਰ — ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ 'ਚ ਸਵਾਈਨ ਫਲੂ ਦੇ 11 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ: ਸੰਜੇ ਮਿਸ਼ਰਾ ਨੇ ਦੱਸਿਆ ਕਿ ਇਹ ਕੇਸ 11 ਜੁਲਾਈ ਤੋਂ 6 ਅਗਸਤ ਦਰਮਿਆਨ ਸਾਹਮਣੇ ਆਏ ਹਨ। ਮਿਸ਼ਰਾ ਨੇ ਦੱਸਿਆ ਕਿ 11 ਵਿੱਚੋਂ 6 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਬਾਕੀ ਮਰੀਜ਼ ਇਲਾਜ ਅਧੀਨ ਹਨ। ਅਧਿਕਾਰੀ ਨੇ ਕਿਹਾ ਕਿ ਸੰਕਰਮਿਤ ਵਿਅਕਤੀਆਂ ਨੇ ਜਾਂਚ ਤੋਂ ਪਹਿਲਾਂ ਜ਼ੁਕਾਮ, ਖੰਘ ਅਤੇ ਬੁਖਾਰ ਦੀ ਸ਼ਿਕਾਇਤ ਕੀਤੀ ਸੀ। ਸੰਕਰਮਿਤ ਲੋਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਵਸਨੀਕ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਜਾਂਚ ਕਰ ਰਹੀਆਂ ਹਨ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਨਵੀਂ ਹੱਜ ਨੀਤੀ ਪੇਸ਼, ਸਰਕਾਰੀ ਕੋਟਾ ਘਟਾ ਕੇ ਕੀਤਾ 70 ਫੀਸਦੀ
NEXT STORY