ਕਰਨਾਲ- ਕਿਸਾਨਾਂ 'ਤੇ 28 ਅਗਸਤ ਨੂੰ ਹੋਏ ਪੁਲਸ ਲਾਠੀਚਾਰਜ ਵਿਰੁੱਧ ਹਰਿਆਣਾ ਦੇ ਕਰਨਾਲ 'ਚ ਮੰਗਲਵਾਰ ਯਾਨੀ ਅੱਜ ਮਹਾਪੰਚਾਇਤ ਬੁਲਾਈ ਗਈ ਹੈ। ਇਸ ਦੇ ਨਾਲ ਹੀ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ 'ਤੇ ਅੜੇ ਹਨ। ਕਿਸਾਨਾਂ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ 11 ਮੈਂਬਰੀ ਕਮੇਟੀ ਬਣਾਈ ਹੈ, ਜਿਸ ’ਤੇ ਸਾਰੇ ਕਿਸਾਨਾਂ ਦੇ ਹੱਥ ਉਠਾ ਕੇ ਸਹਿਮਤੀ ਜਤਾਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ ਅਤੇ ਹੋਰ ਆਗੂ ਇਸ ਕਮੇਟੀ ਦੇ ਮੈਂਬਰ ਹੋਣਗੇ। ਇਹ ਕਮੇਟੀ ਕਰਨਾਲ ਲਾਠੀਚਾਰਜ ’ਚ ਸ਼ਹੀਦ ਹੋਏ ਕਿਸਾਨਾਂ ਅਤੇ ਜ਼ਖਮੀਆਂ ਕਿਸਾਨਾਂ ਨੂੰ ਮੁਆਵਜ਼ਾ ਤੇ ਇਨਸਾਫ਼ ਦਿਵਾਉਣ ਲਈ ਸਰਕਾਰ ਨਾਲ ਗੱਲਬਾਤ ਕਰੇਗੀ। ਕਿਸਾਨਾਂ ਵਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਰਨਾਲ ’ਚ ਇਕੱਠੇ ਹੋਣ ਲੱਗੇ ਕਿਸਾਨ, ਮਾਹੌਲ ਬਣਿਆ ਤਣਾਅਪੂਰਨ (ਵੀਡੀਓ)
ਜ਼ਿਕਰਯੋਗ ਹੈ ਕਿ ਕਿਸਾਨਾਂ ਦੁਆਰਾ ਕਰਨਾਲ ਮਿੰਨੀ ਸਕੱਤਰੇਤ ਦਾ ਇਹ ਘਿਰਾਉ ਬੀਤੀ 28 ਅਗਸਤ ਨੂੰ ਕਰਨਾਲ ਵਿੱਚ ਹੋਏ ਲਾਠੀਚਾਰਜ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਲਾਠੀਚਾਰਜ ਦੌਰਾਨ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ ਜਿਸ ਵਿੱਚ ਐੱਸ.ਡੀ.ਐੱਮ. ਆਊਸ਼ ਸਿਨਹਾ ਕਿਸਾਨਾਂ 'ਤੇ ਲਾਠੀ ਵਰ੍ਹਾਉਣ ਦਾ ਹੁਕਮ ਦਿੰਦੇ ਹੋਏ ਨਜ਼ਰ ਆਏ। ਉਸੇ ਰਾਤ ਇੱਕ ਕਿਸਾਨ ਦੀ ਮੌਤ ਵੀ ਹੋਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਇਹ ਮੰਗ ਰੱਖੀ ਹੈ ਕਿ ਕਿਸਾਨ ਦੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐੱਸ.ਡੀ.ਐੱਮ. ਆਊਸ਼ ਸਿਨਹਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ। ਕਿਸਾਨਾਂ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ ਕੱਲ ਕਰਨਾਲ ਵਿੱਚ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਕਰਨਾਲ 'ਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ (ਤਸਵੀਰਾਂ)
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਪਾਕਿਸਤਾਨ ਦੇ ਦਬਾਅ ’ਚ ਗਿਲਾਨੀ ਦੇ ਲਾਸ਼ ਨਾਲ ਕਬਰਸਤਾਨ ਨਹੀਂ ਗਏ ਦੋਵੇਂ ਪੁੱਤਰ : ਪੁਲਸ
NEXT STORY