ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿਚ ਆਸਮਾਨੀ ਬਿਜਲੀ ਦੀ ਲਪੇਟ ਵਿਚ ਆਉਣ ਕਾਰਨ ਕੁਲ 11 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਲੋਕ ਝੁਲਸ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਹੋਈ ਭਾਰੀ ਬਾਰਿਸ਼ ਦੌਰਾਨ ਪੰਜ ਥਾਣਾ ਖੇਤਰਾਂ 'ਚ ਵਾਪਰੀ। ਇਸ ਨੂੰ ਲੈ ਕੇ ਪੂਰੇ ਜ਼ਿਲ੍ਹੇ ਵਿਚ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਦੇਸ਼ 'ਚ ਡੇਂਗੂ ਨਾਲ ਹੋਣ ਵਾਲੀ ਮੌਤ ਦਰ 3.3 ਫ਼ੀਸਦੀ ਤੋਂ ਘੱਟ ਕੇ 0.1 ਫ਼ੀਸਦੀ ਹੋਈ : ਜੇ.ਪੀ. ਨੱਡਾ
ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਪੀਲੀਭੀਤ ਅਤੇ ਲਖੀਮਪੁਰ ਖੇੜੀ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਅਤੇ ਜ਼ਮੀਨੀ ਨਿਰੀਖਣ ਕੀਤਾ ਅਤੇ ਕਿਹਾ ਕਿ ਸਰਕਾਰ ਸੰਕਟ ਦੀ ਇਸ ਘੜੀ ਵਿਚ ਸਾਰੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਪਹਿਲਾਂ ਪੀਲੀਭੀਤ ਦੀਆਂ ਪੂਰਨਪੁਰ, ਸਦਰ ਅਤੇ ਬਿਸਲਪੁਰ ਤਹਿਸੀਲਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਹਵਾਈ ਸਰਵੇਖਣ ਕੀਤਾ ਅਤੇ ਅਧਿਕਾਰੀਆਂ ਤੋਂ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੱਦਾਖ 'ਚ ਬਰਫ਼ਬਾਰੀ ਦੀ ਲਪੇਟ 'ਚ ਆਏ 3 ਫ਼ੌਜੀਆਂ ਦੀਆਂ 9 ਮਹੀਨਿਆਂ ਪਿੱਛੋਂ ਮਿਲੀਆਂ ਲਾਸ਼ਾਂ
NEXT STORY