ਨਵੀਂ ਦਿੱਲੀ- ਰਾਜਧਾਨੀ ਨਵੀਂ ਦਿੱਲੀ ਵਿੱਚ ਹੋਣ ਜਾ ਰਹੇ 18ਵੇਂ ਬ੍ਰਿਕਸ (BRICS) ਸੰਮੇਲਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 11 ਸਤੰਬਰ ਨੂੰ ਦਿੱਲੀ ਅਤੇ ਨਵੀਂ ਦਿੱਲੀ 'ਚ ਸਥਿਤ ਆਪਣੇ ਸਾਰੇ ਸਰਕਾਰੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਬ੍ਰਿਕਸ ਸਮਾਗਮ ਦੀ ਸੁਰੱਖਿਆ ਅਤੇ ਵੱਡੇ ਪੱਧਰ 'ਤੇ ਆਵਾਜਾਈ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਅਨੁਸਾਰ 11 ਸਤੰਬਰ (ਸ਼ੁੱਕਰਵਾਰ) ਨੂੰ ਸਰਕਾਰੀ ਦਫ਼ਤਰ ਬੰਦ ਰਹਿਣਗੇ, ਜਦਕਿ 12 ਅਤੇ 13 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਨਿਯਮਤ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ- ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ
ਜ਼ਿਕਰਯੋਗ ਹੈ ਕਿ 18ਵਾਂ ਬ੍ਰਿਕਸ ਸੰਮੇਲਨ ਅਤੇ 'ਬ੍ਰਿਕਸ ਬਿਜ਼ਨੈੱਸ ਫੋਰਮ' 11 ਤੋਂ 13 ਸਤੰਬਰ 2026 ਤੱਕ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ 'ਚ ਲਗਭਗ 30 ਬ੍ਰਿਕਸ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਆਗੂ, ਅੰਤਰਰਾਸ਼ਟਰੀ ਸੰਸਥਾਵਾਂ ਦੇ ਮੁਖੀ ਅਤੇ ਦੁਨੀਆ ਭਰ ਦੇ ਕਈ ਦੇਸ਼ਾਂ ਦੇ ਕਾਰੋਬਾਰੀ ਹਿੱਸਾ ਲੈਣਗੇ।
ਸਾਲ 2026 ਲਈ ਭਾਰਤ ਦੀ ਬ੍ਰਿਕਸ ਮੇਜ਼ਬਾਨੀ ਦੀ ਮੁੱਖ ਥੀਮ “Building for Resilience, Innovation, Cooperation and Sustainability”, ਭਾਵ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਮਨੁੱਖਤਾ ਪਹਿਲਾਂ" ਦੇ ਵਿਜ਼ਨ 'ਤੇ ਕੇਂਦ੍ਰਿਤ ਹੈ।
ਇਹ ਵੀ ਪੜ੍ਹੋ- 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
NEXT STORY