ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 116 ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਕੁਲ ਮਾਮਲੇ ਵਧਕੇ 3,25,830 ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮਹਾਮਾਰੀ ਨਾਲ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 4,410 'ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਨਵੇਂ ਮਾਮਲਿਆਂ ਵਿੱਚੋਂ 85 ਕਸ਼ਮੀਰ ਡਿਵੀਜ਼ਨ ਅਤੇ 31 ਜੰਮੂ ਡਿਵੀਜ਼ਨ ਦੇ ਹਨ।
ਉਨ੍ਹਾਂ ਕਿਹਾ ਕਿ ਹੁਣ ਜੰਮੂ-ਕਸ਼ਮੀਰ ਵਿੱਚ 1,327 ਮਰੀਜ਼ ਇਲਾਜ ਅਧੀਨ ਹਨ ਅਤੇ ਹੁਣ ਤੱਕ 3,20,093 ਲੋਕ ਕੋਵਿਡ-19 ਤੋਂ ਪੀੜਤ ਹੋਣ ਤੋਂ ਬਾਅਦ ਠੀਕ ਹੋ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹੁਣ ਮਿਊਕ੍ਰਮਾਇਕੋਸਿਸ ਦੇ 45 ਮਰੀਜ਼ ਇਲਾਜ ਅਧੀਨ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗਾਜ਼ੀਆਬਾਦ 'ਚ ਗ਼ੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, 5 ਗ੍ਰਿਫਤਾਰ
NEXT STORY