ਗੰਨੌਰ (ਨਰਿੰਦਰ)— ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ’ਚ 11ਵੀਂ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇੱਥੋਂ ਦੇ ਪਿੰਡ ਪਿੱਪਲੀ ਖੇੜਾ ’ਚ ਸਥਿਤ ਸਰਕਾਰੀ ਮਿਡਲ ਸਕੂਲ ’ਚ ਬੈਂਚ ’ਤੇ ਬੈਠਣ ਨੂੰ ਲੈ ਕੇ ਲੜਾਈ ਦੀ ਰੰਜਿਸ਼ ’ਚ ਇਕ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਕੂਲ ਦੀ ਛੁੱਟੀ ਤੋਂ ਬਾਅਦ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ 2 ਧੜਿਆਂ ’ਚ ਕੁੱਟਮਾਰ ਹੋਈ। ਇਸ ਦੌਰਾਨ ਇਕ ਧੜੇ ਨੇ 2 ਸਕੇ ਭਰਾਵਾਂ ’ਤੇ ਚਾਕੂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਪਤਨੀ 'ਤੇ ਨਾਜਾਇਜ਼ ਸਬੰਧਾਂ ਦਾ ਸ਼ੱਕ, ਪਤੀ ਨੇ ਬੱਚਿਆਂ ਨੂੰ ਦਰੱਖ਼ਤ ਨਾਲ ਲਟਕਾ ਕੇ ਫਿਰ ਕੀਤੀ ਖ਼ੁਦਕੁਸ਼ੀ
ਘਟਨਾ ਤੋਂ ਬਾਅਦ ਧੜੇ ਦੇ ਮੈਂਬਰ ਫਰਾਰ ਹੋ ਗਏ। ਜ਼ਖਮੀ ਭਰਾਵਾਂ ਨੂੰ ਗੰਨੌਰ ਦੇ ਸਿਹਤ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਖਾਨਪੁਰ ਮੈਡੀਕਲ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਇਲਾਜ ਦੌਰਾਨ 11ਵੀਂ ਜਮਾਤ ਦੇ ਵਿਦਿਆਰਥੀ ਇਮਰਾਨ ਦੀ ਮੌਤ ਹੋ ਗਈ, ਜਦੋਂ ਕਿ ਪਿੱਪਲੀ ਖੇੜਾ ਵਾਸੀ 12ਵੀਂ ਦੇ ਵਿਦਿਆਰਥੀ ਉਸ ਦੇ ਵੱਡੇ ਭਰਾ ਸਮੀਰ ਦੀ ਹਾਲਤ ਗੰਭੀਰ ਹੈ। ਸੂਚਨਾ ਤੋਂ ਬਾਅਦ ਥਾਣਾ ਬੜੀ ਮੁਖੀ ਦਵਿੰਦਰ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਖਮੀ ਵਿਦਿਆਰਥੀ ਦੀ ਸ਼ਿਕਾਇਤ ’ਤੇ ਪੁਲਸ ਨੇ 4 ਦੋਸ਼ੀ ਵਿਦਿਆਰਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੌਤ ਦੇ 16 ਸਾਲ ਬਾਅਦ ਹੋਵੇਗਾ ਸ਼ਹੀਦ ਫ਼ੌਜੀ ਦਾ ਅੰਤਿਮ ਸੰਸਕਾਰ, ਬਰਫ਼ ’ਚ ਦੱਬੀ ਮਿਲੀ ਮ੍ਰਿਤਕ ਦੇਹ
ਬੈਂਚ ’ਤੇ ਬੈਠਣ ਨੂੰ ਲੈ ਕੇ ਹੋਈ ਸੀ ਲੜਾਈ—
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਮੀਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਭਰਾ ਇਮਰਾਨ ਦਾ ਉਸ ਦੀ ਹੀ ਜਮਾਤ ਵਿਚ ਪੜ੍ਹਨ ਵਾਲੇ ਇਕ ਵਿਦਿਆਰਥੀ ਨਾਲ ਬੈਂਚ ’ਤੇ ਬੈਠਣ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਮੰਗਲਵਾਰ ਨੂੰ ਸਕੂਲ ਦੀ ਛੁੱਟੀ ਤੋਂ ਬਾਅਦ ਜਦੋਂ ਉਹ ਆਪਣੇ ਭਰਾ ਇਮਰਾਨ ਨਾਲ ਸਕੂਲ ਤੋਂ ਬਾਹਰ ਨਿਕਲੇ ਤਾਂ ਉਸ ਵਿਦਿਆਰਥੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਖਾਨਪੁਰ ਕਲਾਂ ਦੇ ਮੈਡੀਕਲ ਕਾਲਜ ਦੇ ਹਸਪਤਾਲ ਵਿਚ ਇਮਰਾਨ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਬੁੱਧਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਸ ਨੇ ਜ਼ਖਮੀ ਸਮੀਰ ਦੀ ਸ਼ਿਕਾਇਤ ’ਤੇ ਉਸ ਦੇ ਭਰਾ ਦੇ ਸਹਿਪਾਠੀ ਅਤੇ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਛੇਤੀ ਹੀ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੁੱਤਾਂ ਨੂੰ ਮਾਂ ਦੀ ਜੁਦਾਈ ਬਰਦਾਸ਼ਤ ਨਹੀਂ, ਘਰ ਦੇ ਬਾਹਰ ਪਤੀ ਨੇ ਬਣਵਾਇਆ ‘ਪਤਨੀ ਦਾ ਮੰਦਰ’
ਮੱਠੀ ਹੋਈ ਕੋਰੋਨਾ ਦੀ ਰਫ਼ਤਾਰ, ਦੇਸ਼ ’ਚ ਲਗਾਤਾਰ ਦੂਜੇ ਦਿਨ 20 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ
NEXT STORY