ਨਵੀਂ ਦਿੱਲੀ (ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ 12 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਗੁਰਦੁਆਰਾ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ। ਮਹਿੰਗਾਈ ਭੱਤੇ 'ਚ 12 ਫੀਸਦੀ ਦਾ ਵਾਧੂ ਵਾਧਾ ਕਰਨ, ਕਮੇਟੀ ਸਟਾਫ਼ ਮੈਂਬਰ ਦੀ ਮੌਤ ਹੋਣ ’ਤੇ ਸਟਾਫ਼ ਵਲੋਂ ਇਕ ਦਿਨ ਦੀ ਤਨਖ਼ਾਹ ਦੇਣ, ਸਮੂਹ ਮੁਲਾਜ਼ਮਾਂ ਲਈ ਮੈਡੀਕਲੇਮ ਨੀਤੀ ਬਣਾਉਣ, ਸਟਾਫ਼ ਮੈਂਬਰਾਂ ਲਈ ਵਰਦੀ ਬਣਾਉਣ ਅਤੇ ਰੈਗੂਲਰ ਹੋਣ ਤੋਂ ਬਾਅਦ ਨੌਕਰੀ ਪੂਰੀ ਤਰ੍ਹਾਂ ਪੱਕੀ ਕਰਨ ਲਈ ਮਿਆਦ 2 ਸਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਜਲਦ ਫ਼ੈਸਲਾ ਲੈਣ ਦੀ ਤਾਕੀਦ
ਕਮੇਟੀ ਦੇ ਇਸ ਫ਼ੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਬੁੱਧਵਾਰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕਮੇਟੀ ਪ੍ਰਬੰਧਕਾਂ ਦਾ ਸਨਮਾਨ ਕੀਤਾ। ਸਟਾਫ਼ ਮੈਂਬਰਾਂ ਨੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਕਾਹਲੋਂ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਕਾ ਨੇ ਕਿਹਾ ਕਿ ਸਿੱਖੀ ਅਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਦੇ ਨਾਲ ਹੀ ਕਮੇਟੀ ਦੇ ਸਟਾਫ਼ ਮੈਂਬਰਾਂ ਦੀ ਭਲਾਈ ਵੀ ਉਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰਾ ਕਰਨਾ ਆਪਣਾ ਫਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਭ ਜਾਣਦੇ ਹਨ ਕਿ ਦਿੱਲੀ ਕਮੇਟੀ ਨੇ ਪਿਛਲੇ 2 ਸਾਲਾਂ ਦੌਰਾਨ ਗੁਰੂ ਘਰਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਆਪਣਾ ਘੇਰਾ ਵਧਾਇਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਬਣੇ ਦੇਸ਼ ਦੇ ਨਵੇਂ CDS, ਜਾਣੋ ਉਨ੍ਹਾਂ ਬਾਰੇ
NEXT STORY