ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਹਲਦੀ ਥਾਣਾ ਖੇਤਰ 'ਤ 6 ਸਾਲ ਦੀ ਇਕ ਬੱਚੀ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ ਉਸ ਦੇ ਗੁਆਂਢ 'ਚ ਰਹਿਣ ਵਾਲੇ 12 ਸਾਲਾ ਮੁੰਡੇ ਨੂੰ ਹਿਰਾਸਤ 'ਚ ਲਿਆ ਗਿਆ ਹੈ। ਬੈਰੀਆ ਥਾਣਾ ਖੇਤਰ ਦੇ ਪੁਲਸ ਡਿਪਟੀ ਕਮਿਸ਼ਨਰ ਮੁਹੰਮਦ ਉਸਮਾਨ ਨੇ ਬੁੱਧਵਾਰ ਨੂੰ ਦੱਸਿਆ ਕਿ ਹਲਦੀ ਥਾਣਾ ਖੇਤਰ ਦੇ ਇਕ ਪਿੰਡ 'ਚ 29 ਜੁਲਾਈ ਦੀ ਸ਼ਾਮ 6 ਸਾਲਾ ਇਕ ਬੱਚੀ ਨਾਲ ਉਸ ਦੇ ਗੁਆਂਢ 'ਚ ਰਹਿਣ ਵਾਲੇ 12 ਸਾਲਾ ਨਾਬਾਲਗ ਨੇ ਜਬਰ ਜ਼ਿਨਾਹ ਕੀਤਾ।
ਉਸਮਾਨ ਅਨੁਸਾਰ, ਇਸ ਮਾਮਲੇ 'ਚ ਬੱਚੀ ਦੇ ਪਿਤਾ ਦੀ ਸ਼ਿਕਾਇਤ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ 'ਚ ਮੰਗਲਵਾਰ ਨੂੰ ਨਾਮਜ਼ਦ ਮੁਕੱਦਮਾ ਰਜ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਮੁੰਡੇ ਨੂੰ ਮੰਗਲਵਾਰ ਨੂੰ ਹਿਰਾਸਤ 'ਚ ਲੈ ਲਿਆ ਗਿਆ। ਉਸਮਾਨ ਅਨੁਸਾਰ, ਬੱਚੀ ਨਾਲ ਖੇਡਣ ਦੌਰਾਨ ਦੋਸ਼ੀ ਮੁੰਡਾ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਦੀ ਸਰਕਾਰ ਨੇ ਚੋਣਾਂ ਦੇ ਝਟਕਿਆਂ ਤੋਂ ਕੋਈ ਸਬਕ ਨਹੀਂ: ਸੋਨੀਆ ਗਾਂਧੀ
NEXT STORY